Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਹੰਗਾਮੇ ਦੇ ਆਸਾਰ

Punjab Vidhan Sabha Session
Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਹੰਗਾਮੇ ਦੇ ਆਸਾਰ

Punjab Vidhan Sabha Session: ਭਾਜਪਾ ਦੇ ਦੋ ਵਿਧਾਇਕਾਂ ਦੇ ਰੁਖ ’ਤੇ ਰਹੇਗੀ ਸਭ ਦੀ ਨਿਗ੍ਹਾ

Punjab Vidhan Sabha Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਅਤੇ ਹਰਿਆਣਾ ਦਰਮਿਆਨ ਦਰਿਆਈ ਪਾਣੀਆਂ ਦੀ ਵੰਡ ਸਬੰਧੀ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸਪੈਸ਼ਲ ਸੈਸ਼ਨ ਅੱਜ ਸੋਮਵਾਰ ਨੂੰ ਹੋ ਰਿਹਾ ਹੈ ਭਾਵੇਂ ਸਾਰੀਆਂ ਵਿਰੋਧੀਆਂ ਪਾਰਟੀਆਂ ਇਸ ਮੁੱਦੇ ’ਤੇ ਸਰਕਾਰ ਨਾਲ ਇਕਜੁਟ ਹਨ ਫਿਰ ਵੀ ਸੱਤਾਧਿਰ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਪੰਜਾਬ ਭਾਜਪਾ ਨਾਲ ਗਰਮਾ-ਗਰਮੀ ਹੋ ਸਕਦੀ ਹੈ।

ਸੈਸ਼ਨ ਦੌਰਾਨ ਆਪ ਸਰਕਾਰ ਵੱਲੋਂ ਹਰਿਆਣਾ ਨੂੰ 4 ਹਜ਼ਾਰ ਕਿਊਸਿਕ ਤੋਂ ਜ਼ਿਆਦਾ ਪਾਣੀ ਨਾ ਦੇਣ ਦਾ ਮਤਾ ਲਿਆਂਦੇ ਜਾਣ ਦੀ ਉਮੀਦ ਹੈ। ਜੇਕਰ ਇਸ ਦੌਰਾਨ ਆਪ ਅਤੇ ਕਾਂਗਰਸ ਵੱਲੋਂ ਕੇਂਦਰ ਸਰਕਾਰ ਜਾਂ ਹਰਿਆਣਾ ਸਰਕਾਰ ਦੀ ਵਿਰੋਧਤਾ ਕੀਤੀ ਗਈ ਤਾਂ ਭਾਜਪਾ ਦੇ ਦੋ ਵਿਧਾਇਕਾਂ ਦੇ ਰੁਖ ’ਤੇ ਸਭ ਦੀ ਨਿਗ੍ਹਾ ਹੋਵੇਗੀ। Punjab Vidhan Sabha Session

Read Also : Hailstorm Punjab: ਗੜ੍ਹੇਮਾਰੀ ਨਾਲ ਖਰਬੂਜ਼ੇ, ਤਰਬੂਜ਼ ਅਤੇ ਸਬਜ਼ੀਆਂ ਦੀਆਂ ਫਸਲਾਂ ਤਬਾਹ

ਦੱਸਣਯੋਗ ਹੈ ਕਿ ਭਾਵੇਂ ਆਲ ਪਾਰਟੀ ਮੀਟਿੰਗ ’ਚ ਪੰਜਾਬ ਭਾਜਪਾ ਨੇ ਪਾਣੀ ਦੇ ਮੁੱਦੇ ’ਤੇ ਸਰਕਾਰ ਦਾ ਸਾਥ ਦਿੱਤਾ ਹੈ, ਪਰ ਭਾਜਪਾ ਆਗੂ ‘ਆਪ’ ਸਰਕਾਰ ’ਤੇ ਇਹ ਵੀ ਦੋਸ਼ ਲਾ ਰਹੇ ਹਨ ਕਿ ਸਰਕਾਰ ਨੇ ਬਿਨਾ ਵਜ਼੍ਹਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਭਾਖੜਾ ਨਹਿਰ ’ਚੋਂ ਚਾਰ ਹਜ਼ਾਰ ਕਿਊਸਿਕ ਤੋਂ ਵਧ ਪਾਣੀ ਨਾ ਦੇਣ ਤੋਂ ਬਾਅਦ ਹਰਿਆਣਾ ਨੇ ਵੱਡਾ ਇਤਰਾਜ਼ ਜਤਾਇਆ ਸੀ।

ਇਸ ਵਿਵਾਦ ਦੌਰਾਨ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਨੂੰ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੀ ਹਦਾਇਤ ਕੀਤੀ ਸੀ ਪਰ ਪੰਜਾਬ ਨੇ ਅੜਦੇ ਹੋਏ ਵਾਧੂ ਪਾਣੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਇਸ ਦੌਰਾਨ ਹੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸਦਨ ਸੱਦਣ ਦਾ ਫੈਸਲਾ ਲਿਆ ਸੀ।