ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਕਣਕ ਦੀ ਫਸਲ ਨੂ...

    ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕਿਸਾਨਾਂ ਲਈ ਖਾਸ ਸੁਝਾਅ, ਜਾਣੋ

    Special Tips Farmers
    ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕਿਸਾਨਾਂ ਲਈ ਖਾਸ ਸੁਝਾਅ, ਜਾਣੋ

    ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ

    • ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀਐਸਪੀਸੀਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਦੇ ਨਾਲ ਹੀ ਪੀਐਸਪੀਸੀਐਲ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਪੀਐਸਪੀਸੀਐਲ ਦੇ ਇੱਕ ਬੁਲਾਰੇ ਮੁਤਾਬਕ ਸੂਬੇ ਭਰ ਅੰਦਰ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ। Special Tips Farmers

    ਇਸ ਲੜੀ ਹੇਠ, ਜਿਥੋਂ-ਜਿੱਥੋਂ ਇਹ ਤਾਰਾ ਨਿਕਲਦੀਆਂ ਹਨ, ਉਨ੍ਹਾਂ ਇਲਾਕਿਆਂ ਵਿੱਚ ਐਸਡੀਓ ਸਣੇ ਹੋਰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਫਾਇਰ ਸਟੇਸ਼ਨਾਂ ਨਾਲ ਵੀ ਸੰਪਰਕ ਕਰਕੇ ਉਨ੍ਹਾਂ ਨੂੰ ਅਲਰਟ ਰਹਿਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ਤੇ ਦਿੱਤੀ ਜਾ ਸਕਦੀ ਹੈ, ਤਾਂ ਜੋ ਇਨ੍ਹਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ।

    ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ 2024 : ਆਪ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

    ਇਸਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ਤੇ ਭੇਜੀਆਂ ਜਾ ਸਕਦੀਆਂ ਹਨ। ਉਪਰੋਕਤ ਤੋਂ ਇਲਾਵਾ, ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। Special Tips Farmers

    ਟਰਾਂਸਫਾਰਮਰ ਦੇ ਆਲੇ-ਦੁਆਲੇ ਖੜੀ ਕਣਕ ਲਈ ਜ਼ਰੂਰੀ ਹਦਾਇਤ

    ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲਏ ਜਾਵੇ। ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿੱਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ । ਕਿਸੇ ਅਣ-ਅਧਿਕਾਰਿਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿੱਤਾ ਜਾਵੇ। ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ।

    ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰੱਖੀ ਜਾਵੇ।

    ਫਾਇਲ ਫੋਟੋ ਟਰਾਸਫਾਰਮਰ।

    LEAVE A REPLY

    Please enter your comment!
    Please enter your name here