ਅਪ੍ਰੈਲ ਤੋਂ ਜੂਨ ਤੱਕ 90,463 ਐਂਟੀਨੇਟਲ ਚੈਕਅੱਪ ਰਜਿਸਟਰਡ
ਚੰਡੀਗੜ, (ਅਸ਼ਵਨੀ ਚਾਵਲਾ)। ਕੋਰੋਨਾ ਵਾਇਰਸ ਤੋਂ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ-ਮਸ਼ਵਰੇ ਲਈ 70 ਗਾਇਨੀਕਾਲੋਜਿਸਟਸ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਹੈ। ਇਸ ਤੋਂ ਇਲਾਵਾ ਕੋਵਿਡ -19 ਪਾਜ਼ੇਟਿਵ ਗਰਭਵਤੀ .ਔਰਤਾਂ ਦੇ ਜਣੇਪੇ ਲਈ ਸਾਰੇ ਜ਼ਿਲਾ ਹਸਪਤਾਲਾਂ ਵਿੱਚ ਵੱਖਰੇ ਲੇਬਰ ਰੂਮ ਸਥਾਪਤ ਕੀਤੇ ਗਏ ਹਨ।
ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਗਾਇਨੀਕਾਲੋਜਿਸਟ ਵਲੋਂ ਟੈਲੀ-ਮੈਡੀਸਨ ਸਲਾਹ ਦੇ ਨਾਲ- ਨਾਲ ਆਮ ਓਪੀਡੀ ਸੇਵਾਵਾਂ ਜੋ ਕਿ ‘ਈ- ਸੰਜੀਵਨੀ ‘ ਐਪ ਤੇ ਉਪਲਬਧ ਹਨ, ਨੂੰ ਉਤਸ਼ਾਹਤ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ
ਉਨਾਂ ਕਿਹਾ ਕਿ ਹੁਣ ਐਪ ਐਂਡਰਾਇਡ ਮੋਬਾਇਲ ‘ਤੇ ਅਸਾਨੀ ਨਾਲ ਉਪਲਬਧ ਹੈ ਇਸ ਲਈ ਲੈਪਟਾਪ / ਕੰਪਿਊਟਰ ‘ਤੇ ਕੋਈ ਨਿਰਭਰਤਾ ਨਹੀਂ ਹੈ ਕੋਈ ਵੀ ਵਿਅਕਤੀ ਆਪਣੇ ਮੋਬਾਇਲ ਫੋਨ ਦੀ ਵਰਤੋਂ ਕਰਕੇ ਆਨਲਾਈਨ ਸਿਹਤ ਸਲਾਹ ਦੀਆਂ ਮੁਫਤ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਹ ਉਨਾਂ ਗਰਭਵਤੀ ਔਰਤਾਂ ਲਈ ਇਕ ਵਰਦਾਨ ਸਾਬਤ ਹੋਇਆ ਹੈ ਜੋ ਕੋਵਿਡ -19 ਦੇ ਡਰ ਕਾਰਨ ਜਨਰਲ ਓਪੀਡੀ ਵਿਚ ਜਾਣ ਤੋਂ ਕਤਰਾਉਂਦੀਆਂ ਸਨ।
ਹਾਲਾਂਕਿ, ਏ.ਐੱਨ. ਸੀ ਪ੍ਰੋਗਰਾਮ ਦਿਹਾਤੀ ਖੇਤਰਾਂ ਵਿੱਚ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਤਾਲਾਬੰਦੀ ਤੋਂ ਬਾਅਦ ਸਾਰੇ ਐਚ ਡਬਲਯੂ ਸੀ/ਐਸ ਸੀ ਵਿੱਚ ਨਿਰੰਤਰ ਕਾਰਜਸ਼ੀਲ ਰਿਹਾ ਹੈ।ਸਿੱਧੂ ਨੇ ਦੱਸਿਆ ਕਿ ਅਪ੍ਰੈਲ ਤੋਂ ਜੂਨ, 2020 ਤੱਕ ਕੁੱਲ 90,463 ਏ.ਐਨ.ਸੀ ਰਜਿਸਟਰਡ ਹੋਏ ਅਤੇ ਸੂਬੇ ਵਿੱਚ 63,827 ਜਣੇਪੇ ਹੋਏ।
ਉਨਾਂ ਅੱਗੇ ਕਿਹਾ ਕਿ ਗਰਭ ਅਵਸਥਾ ਦੀ ਤੀਜੀ ਤਿਮਾਹੀ ਦੌਰਾਨ ਕੋਵਿਡ -19 ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਅਪ੍ਰੈਲ ਤੋਂ ਜੂਨ ਤੱਕ ਕੋਵਿਡ -19 ਲਈ 12,479 ਗਰਭਵਤੀ ਔਰਤਾਂ ਦਾ ਟੈਸਟ ਕੀਤਾ ਗਿਆ ਸੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ