ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ Fazilka Police ਨੂੰ ਦਿੱਤੀ ਸਪੈਸ਼ਲ ਟ੍ਰੇਨਿੰਗ

Fazilka Police

ਐਸਐਸਪੀ ਫਾਜ਼ਿਲਕਾ ਵੱਲੋਂ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਕੀਤਾ ਵਿਸ਼ੇਸ਼ ਨਿਰੀਖਣ | Fazilka Police

ਫਾਜ਼ਿਲਕਾ (ਰਜਨੀਸ਼ ਰਵੀ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਸਪੈਸ਼ਲ ਮੋਕ ਡਰਿੱਲ ਦਾ ਆਯੋਜਨ ਕੀਤਾ ਗਈ, ਤਾਂ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਜਿਸ ਦੌਰਾਨ ਐਸ.ਐਸ.ਪੀ ਫਾਜ਼ਿਲਕਾ ਵੱਲੋਂ ਬੁਲੇਟ ਪਰੂਫ ਅਤੇ ਰੈਪਿਡ ਰਿਸਪਾਂਸ ਵਾਹਨਾਂ ਅਤੇ ਕੇਨ ਸ਼ੀਲਡ, ਹੈਲਮੇਟ, ਬਾਡੀ ਪ੍ਰੋਟੈਕਟਰ, ਅੱਥਰੂ ਗੈਸ, ਬੈਰੀਕੇਡ ਅਤੇ ਅਣਸੁਖਾਵੀਂ ਸਥਿਤੀਆਂ ਨਾਲ ਨਜਿੱਠਣ ਲਈ ਵਰਤੇ ਜਾਣ ਵਾਲੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਅਤੇ ਥੋੜ੍ਹੇ ਸਮੇਂ ਵਿੱਚ ਅੱਗੇ ਵਧਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। (Fazilka Police)

Fazilka Police

ਜੋ ਕਾਨੂੰਨ ਅਤੇ ਵਿਵਸਥਾ ਦੀਆਂ ਸਥਿਤੀਆਂ ਵਿੱਚ ਜਵਾਬਦੇਹੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਕਰਮਚਾਰੀਆਂ ਨੂੰ ਟ੍ਰੇਨਿੰਗ ਦੌਰਾਨ ਧਰਨਿਆਂ, ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਨਾਲ ਅਸਾਨੀ ਨਾਲ ਨਜਿੱਠਣ ਸਬੰਧੀ ਹਦਾਇਤਾਂ ਦਿੱਤੀਆਂ ਤਾਕਿ ਜਿਲ੍ਹਾ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਬਣਾਏ ਰੱਖਿਆ ਜਾ ਸਕੇ। ਇਸ ਟ੍ਰੇਨਿੰਗ ਦੌਰਾਨ ਪੁਲਿਸ ਕਰਮਚਾਰੀਆਂ ਨੂੰ ਸੁਰੱਖਿਆ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ ਤਾਂ ਕਿ ਕਿਸੇ ਵੀ ਐਮਰਜੈਂਸੀ ਦੀ ਹਾਲਤਾਂ ਨਾਲ ਨਜਿੱਠਿਆ ਜਾ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Fazilka Police

Also Read : ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ

LEAVE A REPLY

Please enter your comment!
Please enter your name here