Punjab Police: ਪੁਲਿਸ ਕਰਮਚਾਰੀਆਂ ਨੂੰ ਦਿੱਤੀ ਗਈ ਸਪੈਸ਼ਲ ਟਰੇਨਿੰਗ

Punjab Police
Punjab Police

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Punjab Police: ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਪੁਲਿਸ ਲਾਈਨ ਫਰੀਦਕੋਟ ਵਿਖੇ ਸਪੈਸ਼ਲ ਮੋਕ ਡਰਿੱਲ ਦਾ ਆਯੋਜਨ ਕੀਤਾ ਗਿਆ, ਤਾਂ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਜਿਸ ਦੌਰਾਨ ਬੁਲੇਟ ਪਰੂਫ, ਰੈਪਿਡ ਰਿਸਪਾਂਸ ਵਾਹਨਾਂ, ਕੇਨ ਸ਼ੀਲਡ, ਹੈਲਮੇਟ, ਬਾਡੀ ਪ੍ਰੋਟੈਕਟਰ, ਅੱਥਰੂ ਗੈਸ, ਬੈਰੀਕੇਡ ਅਤੇ ਅਣਸੁਖਾਵੀਂ ਸਥਿਤੀਆਂ ਨਾਲ ਨਜਿੱਠਣ ਲਈ ਵਰਤੇ ਜਾਣ ਵਾਲੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਅਤੇ ਥੋੜ੍ਹੇ ਸਮੇਂ ਵਿੱਚ ਅੱਗੇ ਵਧਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ 38 IAS ਅਤੇ ਇੱਕ PCS ਅਧਿਕਾਰੀਆਂ ਦੇ ਕੀਤੇ ਤਬਾਦਲੇ

ਜੋ ਕਾਨੂੰਨ ਅਤੇ ਵਿਵਸਥਾ ਦੀਆਂ ਸਥਿਤੀਆਂ ਵਿੱਚ ਜਵਾਬਦੇਹੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਕਰਮਚਾਰੀਆਂ ਨੂੰ ਟ੍ਰੇਨਿੰਗ ਦੌਰਾਨ ਧਰਨਿਆਂ, ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਨਾਲ ਅਸਾਨੀ ਨਾਲ ਨਜਿੱਠਣ ਸਬੰਧੀ ਹਦਾਇਤਾਂ ਦਿੱਤੀਆਂ ਤਾ ਕਿ ਜ਼ਿਲ੍ਹਾ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ। ਇਸ ਟ੍ਰੇਨਿੰਗ ਦੌਰਾਨ ਪੁਲਿਸ ਕਰਮਚਾਰੀਆਂ ਨੂੰ ਸੁਰੱਖਿਆ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ ਤਾਂ ਕਿ ਕਿਸੇ ਵੀ ਐਮਰਜੈਂਸੀ ਦੀ ਹਾਲਤਾਂ ਨਾਲ ਨਜਿੱਠਿਆ ਜਾ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। Punjab Police

ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੋਕ ਡਰਿੱਲ ਸਮੇਂ-ਸਮੇਂ ‘ਤੇ ਕਰਵਾਈ ਜਾਂਦੀ ਹੈ, ਤਾਂ ਜੋ ਸਾਰੇ ਪੁਲਿਸ ਕਰਮਚਾਰੀਆਂ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਮੋਕ ਡਰਿੱਲਾਂ ਨਾਲ ਪੁਲਿਸ ਕਰਮਚਾਰੀਆਂ ਦੀ ਟਰੇਨਿੰਗ ਨੂੰ ਹੋਰ ਮਜ਼ਬੂਤ ਕੀਤਾ ਜਾਂਦਾ ਹੈ। ਇਹ ਆਧੁਨਿਕ ਉਪਕਰਣ ਸਿਰਫ਼ ਸੁਰੱਖਿਆ ਲਈ ਹੀ ਨਹੀਂ, ਸਗੋਂ ਆਮ ਲੋਕਾਂ ਦੀ ਭਲਾਈ ਲਈ ਵੀ ਵਰਤੇ ਜਾਣਗੇ। Punjab Police