Special Trains: ਹੁਸੈਨੀਵਾਲਾ ਵਿਖੇ ਵਿਸਾਖੀ ਦੇ ਮੇਲੇ ਲਈ 13 ਨੂੰ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ

Special Trains

ਫ਼ਿਰੋਜ਼ਪੁਰ (ਸਤਪਾਲ ਥਿੰਦ)। 13 ਅਪਰੈਲ 2024 ਨੂੰ ਹੁਸੈਨੀਵਾਲਾ (Special Trains) ਫਿਰੋਜ਼ਪੁਰ ਵਿਖੇ ਵਿਸਾਖੀ ਮੇਲੇ ਵਿੱਚ ਲੋਕਾਂ ਦੇ ਆਉਣ-ਜਾਣ ਲਈ ਮੇਲਾ ਸਪੈਸ਼ਲ ਰੇਲ ਗੱਡੀਆਂ ਤੇ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕਾਂ ਦੇ ਮੇਲੇ ਵਿੱਚ ਆਉਣ-ਜਾਣ ਦੀ ਸਹੂਲਤ ਲਈ ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਤੋਂ ਹੁੰਦੇ ਹੋਏ ਹੁਸੈਨੀਵਾਲਾ ਲਈ ਸਵੇਰੇ 9.00 ਵਜੇ, 10.30 ਵਜੇ, 11.55 ਵਜੇ, ਬਾਅਦ ਦੁਪਹਿਰ 1.50 ਵਜੇ, 3.30 ਵਜੇ ਅਤੇ ਸ਼ਾਮ 5.00 ਵਜੇ ਚੱਲਣਗੀਆਂ ਅਤੇ ਹੁਸੈਨੀਵਾਲਾ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਹੁੰਦੇ ਹੋਏ ਫ਼ਿਰੋਜ਼ਪੁਰ ਛਾਉਣੀ ਲਈ ਸਵੇਰੇ 9.40 ਵਜੇ, 11.10 ਵਜੇ, ਬਾਅਦ ਦੁਪਹਿਰ 12.45 ਵਜੇ, 2.40 ਵਜੇ, ਸ਼ਾਮ 4.20 ਵਜੇ ਅਤੇ 6.00 ਵਜੇ ਚੱਲਣਗੀਆਂ।

ਇਸ ਤੋਂ ਇਲਾਵਾ ਪੰਜਾਬ ਰੋਡਵੇਜ਼ ਵੱਲੋਂ ਵਿਸ਼ੇਸ਼ ਬੱਸਾਂ ਫ਼ਿਰੋਜ਼ਪੁਰ ਛਾਉਣੀ ਤੋਂ ਹੁਸੈਨੀਵਾਲਾ (Special Trains) ਲਈ ਸਵੇਰੇ 7:30 ਵਜੇ, 8:45 ਵਜੇ, 10:00 ਵਜੇ, 11:15 ਵਜੇ, ਬਾਅਦ ਦੁਪਹਿਰ 12:30 ਵਜੇ, 1:45 ਵਜੇ, 3:00 ਵਜੇ ਅਤੇ ਸ਼ਾਮ 4:00 ਵਜੇ ਚੱਲਣਗੀਆਂ ਅਤੇ ਹੁਸੈਨੀਵਾਲਾ ਤੋਂ ਵਾਪਸੀ ਫਿਰੋਜ਼ਪੁਰ ਛਾਉਣੀ ਲਈ ਸਵੇਰੇ 8:30 ਵਜੇ, 9:45 ਵਜੇ, 11:00 ਵਜੇ, ਬਾਅਦ ਦੁਪਹਿਰ 12:15 ਵਜੇ, 1:30 ਵਜੇ, 2:45 ਵਜੇ, 03:00 ਵਜੇ ਅਤੇ ਸ਼ਾਮ 05.00 ਵਜੇ ਚੱਲਣਗੀਆਂ।

Also Read : ਸਿੱਧੂ ਮੂਸੇ ਵਾਲਾ ਕਤਲ ਕੇਸ : ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਭੁਗਤੀ ਪੇਸ਼ੀ

ਇਸੇ ਤਰ੍ਹਾਂ ਫਿਰੋਜ਼ਪੁਰ ਸ਼ਹਿਰ ਤੋਂ ਹੁਸੈਨੀਵਾਲਾ ਲਈ ਸਵੇਰੇ 8:00 ਵਜੇ, 9:00 ਵਜੇ, 9:45 ਵਜੇ, 10:15 ਵਜੇ, 11:30 ਵਜੇ, ਬਾਅਦ ਦੁਪਹਿਰ 12:45 ਵਜੇ, 2:00 ਵਜੇ ਅਤੇ 03:00 ਵਜੇ ਚੱਲਣਗੀਆਂ ਅਤੇ ਵਾਪਸੀ ਹੁਸੈਨੀਵਾਲਾ ਤੋਂ ਫਿਰੋਜ਼ਪੁਰ ਸ਼ਹਿਰ ਲਈ ਸਵੇਰੇ 9:00 ਵਜੇ, 10:00 ਵਜੇ, 10:30 ਵਜੇ, 11:30 ਵਜੇ, 12:45 ਵਜੇ, 02:00 ਵਜੇ, 03:30 ਵਜੇ ਅਤੇ ਸ਼ਾਮ 04:30 ਵਜੇ ਚੱਲਣਗੀਆਂ। ਇਹ ਬੱਸਾਂ ਰਸਤੇ ਦੀਆਂ ਸਵਾਰੀਆਂ ਨੂੰ ਹੁਸੈਨੀਵਾਲਾ ਤੱਕ ਲੈ ਜਾਣ ਤੇ ਵਾਪਸ ਲਿਆਉਣਗੀਆਂ।

LEAVE A REPLY

Please enter your comment!
Please enter your name here