Punjab Government News: ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਖੋਲ੍ਹਿਆ ਜਾ ਰਿਹਾ ਹੈ।
ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫਰੀ-ਸ਼ਿਪ ਕਾਰਡ ਜਾਰੀ ਕੀਤੇ ਜਾਂਦੇ ਹਨ, ਜਿਸ ਨਾਲ ਉਹ ਨਿਰਧਾਰਤ ਨਿਯਮਾਂ ਅਨੁਸਾਰ ਟਿਊਸ਼ਨ ਫੀਸਾਂ ਤੋਂ ਛੋਟ ਦੇ ਨਾਲ ਸੰਸਥਾਵਾਂ ਵਿਚ ਦਾਖਲਾ ਪ੍ਰਾਪਤ ਕਰ ਸਕਦੇ ਹਨ। Punjab Government News
Read Also : Aadhaar, ਵੋਟਰ ਆਈਡੀ ਤੇ ਰਾਸ਼ਨ ਕਾਰਡ ਬਾਰੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ’ਚ ਦਿੱਤਾ ਹਲਫ਼ਨਾਮਾ
ਉਨ੍ਹਾਂ ਅੱਗੇ ਦੱਸਿਆ ਕਿ 2024-25 ਦੌਰਾਨ, 2.60 ਲੱਖ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਸੀ ਅਤੇ ਪੋਰਟਲ ਰਾਹੀਂ ਕੁੱਲ 2,60,015 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ 2,37,456 ਕੇਸ ਯੋਗ ਪਾਏ ਗਏ ਸਨ ਅਤੇ ਪੰਜਾਬ ਸਰਕਾਰ ਨੇ ਸਕਾਲਰਸ਼ਿਪ ਵੰਡ ਲਈ ਆਪਣੇ ਹਿੱਸੇ ਵਜੋਂ 267.54 ਕਰੋੜ ਰੁਪਏ ਜਾਰੀ ਕੀਤੇ ਗਏ ਸਨ।
ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਿਦਿਅਕ, ਆਰਥਿਕ ਅਤੇ ਸਮਾਜਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੇ ਜ਼ਿਲ੍ਹਾ ਅਧਿਕਾਰੀਆਂ, ਵਿੱਦਿਅਕ ਸੰਸਥਾਵਾਂ ਅਤੇ ਲਾਗੂ ਕਰਤਾ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਯੋਜਨਾ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੇ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਲਾਭਾਂ ਤੋਂ ਵਾਂਝਾ ਨਾ ਰਹੇ।