ਰਾਮ-ਨਾਮ ਦਿੰਦਾ ਹੈ ਆਤਮ ਬਲ : Saint Dr. MSG

Sach Kahoon Punjabi Desk Picture
Published On

ਸਰਸਾ (ਸੱਚ ਕਹੂੰ ਨਿਊਜ਼)। Saint Dr MSG: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ ਰੱਬ ਨੂੰ ਭੁਲਾਈ ਬੈਠਾ ਹੈ ਉਸ ਨੂੰ ਭੁੱਲਣ ਨਾਲ ਇਨਸਾਨ ਦੇ ਅੰਦਰ ਗ਼ਮ, ਦੁੱਖ, ਦਰਦ, ਚਿੰਤਾ, ਪਰੇਸ਼ਾਨੀਆਂ ਵਧਦੀਆਂ ਜਾਂਦੀਆਂ ਹਨ ਤੇ ਇਨਸਾਨ ਆਤਮਿਕ ਕਮਜ਼ੋਰੀ ਦੀ ਵਜ੍ਹਾ ਨਾਲ ਹਮੇਸ਼ਾ ਦੁਖੀ ਪਰੇਸ਼ਾਨ ਰਹਿਣ ਲੱਗਦਾ ਹੈ ਜਿਨ੍ਹਾਂ ਦੇ ਅੰਦਰ ਆਤਮਿਕ ਕਮਜ਼ੋਰੀ ਹੁੰਦੀ ਹੈ, ਕੋਈ ਵੀ ਗੱਲ ਉਨ੍ਹਾਂ ਨੂੰ ਸਹਿਣ ਨਹੀਂ ਹੁੰਦੀ ਗੱਲ-ਗੱਲ ’ਤੇ ਗੁੱਸਾ ਕਰਨਾ ਆਮ ਗੱਲ ਹੋ ਜਾਂਦੀ ਹੈ ਇੱਕ ਰਾਮ-ਨਾਮ ਹੀ ਅਜਿਹੀ ਤਾਕਤ ਹੈ, ਜਿਸ ਦਾ ਜਾਪ ਕਰਨ ਨਾਲ ਇਨਸਾਨ ਅੰਦਰ ਆਤਮਬਲ ਆਉਂਦਾ ਹੈ, ਜਿਸ ਨਾਲ ਇਨਸਾਨ ਵੱਡੇ ਤੋਂ ਵੱਡੇ ਕੰਮ ’ਚ ਵੀ ਪਰੇਸ਼ਾਨ ਨਹੀਂ ਹੁੰਦਾ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਜਦੋਂ ਆਤਮਿਕ ਕਮਜ਼ੋਰੀ ਆ ਜਾਂਦੀ ਹੈ ਤਾਂ ਲੋਕ ਬੇਵਜ੍ਹਾ ਹੀ ਉਲਝਦੇ ਰਹਿੰਦੇ ਹਨ, ਬਿਨਾਂ ਵਜ੍ਹਾ ਲੜਦੇ ਰਹਿੰਦੇ ਹਨ।

ਇਹ ਖਬਰ ਵੀ ਪੜ੍ਹੋ : MSG: ਸਤਿਗੁਰੂ ਜੀ ਨੇ ਦਇਆ ਮਿਹਰ ਰਹਿਮਤ ਕਰਕੇ ਬਚਾਈ ਸ਼ਰਧਾਲੂ ਦੀ ਜ਼ਿੰਦਗੀ

ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਆਤਮਬਲ, ਰੂਹਾਨੀ ਸ਼ਕਤੀ ਪਾਉਣ ਲਈ ਸਤਿਸੰਗ ਹੀ ਇੱਕ ਅਜਿਹੀ ਜਗ੍ਹਾ ਹੈ, ਜਿੱਥੇ ਇੱਕ ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ, ਰੱਬ ਦਾ ਨਾਮ ਲਿਆ ਜਾਂਦਾ ਹੋਵੇ, ਇੱਕ ਮਾਲਕ ਦੀ ਚਰਚਾ ਹੁੰਦੀ ਹੋਵੇ, ਇਨਸਾਨ ਉਥੇ ਆ ਕੇ ਬੈਠੇ, ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਸਾਰਾ ਕੁਝ ਉਸ ਦੇ ਅੰਦਰ ਹੈ, ਫਿਰ ਵੀ ਉਹ ਕੰਗਾਲ ਹੈ ਜੋ ਬ੍ਰਹਿਮੰਡ ’ਚ ਹੈ, ਉਹ ਇਨਸਾਨ ਦੇ ਸਰੀਰ ’ਚ ਹੈ, ਜੋ ਰਾਮ ਦਾ ਨਾਮ ਜਪੇਗਾ, ਉਹੀ ਸਾਰਾ ਕੁਝ ਪ੍ਰਾਪਤ ਕਰ ਸਕਦਾ ਹੈ ਉਸ ਨੂੰ ਹੀ ਸਾਰਾ ਕੁਝ ਮਿਲਦਾ ਹੈ, ਨਹੀਂ ਤਾਂ ਜਿਵੇਂ ਲੋਕ ਆਉਂਦੇ ਹਨ, ਉਵੇਂ ਹੀ ਵਾਪਸ ਚਲੇ ਜਾਂਦੇ ਹਨ ਖਾਲੀ ਹੱਥ ਆਏ, ਖਾਲੀ ਹੱਥ ਪਰਤ ਜਾਂਦੇ ਹਨ ਪਰ ਜੋ ਲੋਕ ਸਤਿਸੰਗ ਸੁਣਦੇ ਹਨ, ਰਾਮ ਨਾਮ ਦਾ ਜਾਪ ਕਰਦੇ ਹਨ, ਭਗਤੀ ਕਰਦੇ ਹਨ, ਉਹ ਹੀ ਉਸ ਪਰਮਾਤਮਾ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ ਤੇ ਉਹ ਮਾਲਕ ਦੇ ਰਹਿਮੋ-ਕਰਮ ਨੂੰ ਪ੍ਰਾਪਤ ਕਰਕੇ ਸਾਰੀਆਂ ਖੁਸ਼ੀਆਂ ਪਾ ਕੇ ਇਸ ਕਲਿਯੁੱਗ ’ਚ ਮਾਤਲੋਕ ’ਚ ਵੀ ਪਰਮਾਨੰਦ ਦੀ ਪ੍ਰਾਪਤੀ ਕਰ ਲੈਂਦੇ ਹਨ।

Comments

Post Your Comment

About The Author

Related Posts