Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Saint Dr MSG: ਅਸੂਲਾਂ ’ਤੇ ਚੱਲਣਾ ਜ਼ਰੂਰੀ : ਪੂਜਨੀਕ ਗੁਰੂ ਜੀ

ਜੋ ਪਰਮਾਤਮਾ ਨੂੰ ਖਿਡੌਣਾ ਸਮਝਦੇ ਹਨ ਇੱਕ ਦਿਨ ਉਹ ਖੁਦ ਖਿਡੌਣਾ ਬਣ ਜਾਂਦੇ ਹਨ

Sach Kahoon Punjabi Desk Picture
Published On

Saint Dr MSG: ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪਰਮਾਤਮਾ ਦਾ ਜੋ ਧਿਆਨ ਲਾਉਂਦੇ ਹਨ, ਉਹ ਸਾਰੇ ਛਲ ਕਪਟ, ਬੁਰਾਈਆਂ ਤੋਂ ਦੂਰ ਹੋ ਜਾਂਦੇ ਹਨ ਜੇਕਰ ਇਨਸਾਨ ਪਰਮਾਤਮਾ ਦਾ ਧਿਆਨ ਕਰਦਾ ਹੈ ਤਾਂ ਉਹ ਤੁਹਾਡਾ ਧਿਆਨ ਰੱਖਦਾ ਹੈ ਪਰ ਇਹ ਘੋਰ ਕਲਿਯੁਗ ਹੈ, ਇੱਥੇ ਲੋਕ ਬਹੁਤ ਚਲਾਕ ਹਨ, ਜੋ ਪਰਮਾਤਮਾ ਨੂੰ ਖਿਡੌਣਾ ਸਮਝਦੇ ਹਨ ਜੋ ਪਰਮਾਤਮਾ ਨੂੰ ਖਿਡੌਣਾ ਸਮਝਦੇ ਹਨ ਇੱਕ ਦਿਨ ਉਹ ਖੁਦ ਖਿਡੌਣਾ ਬਣ ਜਾਂਦੇ ਹਨ

ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਅਸੂਲਾਂ ‘ਤੇ ਚੱਲਣਾ ਅਤੀ ਜ਼ਰੂਰੀ ਹੈ, ਜਦੋਂ ਤਕ ਇਨਸਾਨ ਅਸੂਲਾਂ ‘ਤੇ ਨਹੀਂ ਚਲਦਾ, ਪਰਮਾਤਮਾ ਨੂੰ ਹਾਸਲ ਨਹੀਂ ਕਰ ਸਕਦਾ ਦਿਖਾਵਾ ਕਰਨਾ ਅੱਜ ਦੇ ਇਨਸਾਨ ਦੀ ਫਿਤਰਤ (ਆਦਤ) ਬਣ ਗਈ ਹੈ  ਅੱਜ ਦੇ ਘੋਰ ਕਲਿਯੁਗ ‘ਚ ਲੋਕ ਦਿਖਾਵਾ ਜ਼ਿਆਦਾ ਕਰਦੇ ਹਨ, ਹਕੀਕਤ ‘ਚ ਮਾਲਕ ਦੇ ਨਾਮ ‘ਤੇ ਚਲਦੇ ਬਹੁਤ ਘੱਟ ਹਨ ਜਦੋਂ ਤੱਕ  ਦਿਖਾਵਾ ਖ਼ਤਮ ਨਹੀਂ ਹੋਵੇਗਾ, ਮਾਲਕ ਦੀਆਂ ਅੰਦਰੂਨੀ ਤੇ ਬਾਹਰੀ ਖੁਸ਼ੀਆਂ ਹਾਸਲ ਨਹੀਂ ਹੁੰਦੀਆਂ ਹਰ ਇਨਸਾਨ ਚਾਹੁੰਦਾ ਹੈ ਕਿ ਉਸ ਨੂੰ ਸੁਖ ਸ਼ਾਂਤੀ ਮਿਲੇ ਖਾਣ-ਪੀਣ ‘ਚ ਲੋਕ ਇੰਨੇ ਮਸਤ ਹਨ ਕਿ ਉਹ ਅੱਲ੍ਹਾ ਵਾਹਿਗੁਰੂ ਦੀ ਮਸਤੀ ਨੂੰ ਹਾਸਲ ਨਹੀਂ ਕਰ ਸਕਦੇ ਜੋ ਲੋਕ ਵਿਸ਼ੇ ਵਿਕਾਰ, ਕਾਮ-ਵਾਸਨਾ, ਕ੍ਰੋਧ, ਮੋਹ, ਲੋਭ, ਹੰਕਾਰ , ਮਨ ਤੇ ਮਾਇਆ ‘ਚ ਮਸਤ ਹਨ, ਉਨ੍ਹਾਂ ਦੇ ਅੰਦਰ ਪਰਮਾਤਮਾ ਦੇ ਪਿਆਰ ਮੁਹੱਬਤ ਦਾ ਅੰਮ੍ਰਿਤ ਨਹੀਂ ਆਉਂਦਾ ਕੁਝ ਲੋਕ ਗੰਦਗੀ ਦੇ ਕੀੜੇ ਵਾਂਗ ਗੰਦਗੀ ‘ਚ ਹੀ ਇੰਨਾ ਮਸਤ ਹੋ ਜਾਂਦੇ ਹਨ ਕਿ ਉਨ੍ਹਾਂ ‘ਤੇ ਪੀਰ-ਫ਼ਕੀਰ ਦੇ ਬਚਨਾਂ ਦਾ ਕੋਈ ਅਸਰ ਨਹੀਂ ਹੁੰਦਾ ਸੰਤ ਸਮਝਾਉਂਦੇ ਰਹਿੰਦੇ ਹਨ ਪਰ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਹੀ ਸਹੀ ਹਨ।

ਇਹ ਵੀ ਪੜ੍ਹੋ: Saint MSG: ਨੇਕੀ-ਭਲਾਈ ਦੇ ਰਾਹ ’ਤੇ ਚੱਲਣਾ ਸਿਖਾਉਂਦੇ ਹਨ ਸੰਤ : ਪੂਜਨੀਕ ਗੁਰੂ ਜੀ

ਆਪ ਜੀ ਫ਼ਰਮਾਉਂਦੇ ਹਨ ਕਿ ਅਜਿਹਾ ਨਹੀਂ ਕਰਨਾ ਚਾਹੀਦਾ ਜਦੋਂ ਆਦਮੀ ਇਨਸਾਨੀਅਤ ਤੋਂ ਗਿਰ ਜਾਂਦਾ  ਹੈ ਤਾਂ ਸਾਰੀਆਂ ਖੁਸ਼ੀਆਂ ਚਲੀਆਂ ਜਾਂਦੀਆਂ ਹਨ, ਇੱਕ ਦਿਨ ਉਹ ਆਪਣੇ ਲਈ ਦੁੱਖਾਂ ਦਾ ਕਾਰਨ ਬਣ ਜਾਦਾ ਹੈ ਆਪ ਜੀ ਨੇ ਫ਼ਰਮਾਇਆ ਕਿ ਮਾਲਕ ਇਸ਼ਾਰਾ ਦਿੰਦਾ ਹੈ ਕਿ ਇਨਸਾਨ ਸੁਧਰ ਜਾਵੇ ਹੁਣ ਤਾਂ ਅਜਿਹਾ ਘੋਰ ਕਲਿਯੁਗ ਆਇਆ ਹੈ ਕਿ ਜਦੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਸਭ ਕੁਝ ਸਿੱਧਾ ਅਖਵਾ ਦਿੰਦੇ ਹਨ ਤਦ ਵੀ ਇਨਸਾਨ ਸੁਧਰਨ ਦਾ ਨਾਂਅ ਨਹੀਂ ਲੈਂਦਾ

ਆਪ ਜੀ ਫ਼ਰਮਾਉਂਦੇ ਹਨ ਕਿ ਜਦੋਂ ਦੁੱਖ ਆਵੇਗਾ ਤਾਂ ਤੜਫ਼ੋਗੇ, ਅਜਿਹੇ-ਅਜਿਹੇ ਰੋਗ ਲੱਗਦੇ ਹਨ ਕਿ ਇਨਸਾਨ ਬੇਵੱਸ ਹੋ ਜਾਂਦਾ ਹੈ  ਉਹ ਰੋਗ ਪਰਮਾਤਮਾ ਨਹੀਂ ਲਗਾਉਂਦਾ ਸਗੋਂ ਇਨਸਾਨ ਆਪਣੇ ਕਰਮਾਂ ਨਾਲ ਖੁਦ ਲਗਵਾਉਂਦਾ ਹੈ ਇਸ ਲਈ ਕਦੇ ਬੁਰੇ ਕਰਮ ਨਾ ਕਰੋ, ਬੁਰੇ ਕਰਮ ਕਰ ਚੁੱਕੇ ਹੋ ਤਾਂ ਉਨ੍ਹਾਂ ਲਈ ਤੌਬਾ ਕਰੋ, ਬੁਰਾਈਆਂ ਨੂੰ ਛੱਡ ਦਿਓ, ਕਿਉਂਕਿ ਜਦੋਂ ਤੱਕ ਬੁਰਾਈਆਂ ਨਹੀਂ ਛੱਡਦੇ ਮਾਲਕ ਦੇ ਹਰਿਰਸ ਨੂੰ ਤੁਸੀਂ ਹਾਸਲ ਨਹੀਂ ਕਰ ਸਕਦੇ ਆਪਣੇ ਅੰਦਰ ਬਦਲਾਅ ਲਿਆਓ,

ਆਪਣੇ ਵਿਚਾਰਾਂ ‘ਚ, ਵਿਵਹਾਰ ‘ਚ ਬਦਲਾਅ ਲਿਆਓ, ਪੀਰ-ਫ਼ਕੀਰ ਦੇ ਬਚਨਾਂ ‘ਤੇ ਅਮਲ ਕਰੋ ਯਕੀਨਨ ਜ਼ਿੰਦਗੀ ‘ਚ ਉਹ ਖੁਸ਼ੀਆਂ ਮਿਲਣਗੀਆਂ ਜਿਸ ਦੀ ਤੁਸੀਂ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਸੰਤ ਦਾ ਕੰਮ ਤਾਂ ਸਮਝਾਉਣਾ ਹੈ, ਜੋ ਲੋਕ ਬੁਰੇ ਕੰਮਾਂ ‘ਚ ਮਸਤ ਹਨ, ਉਨ੍ਹਾਂ ਬੁਰੇ ਕਰਮਾਂ ਨੂੰ ਛੱਡ ਕੇ ਅਸਲ ‘ਚ ਅੰਦਰ-ਬਾਹਰੋਂ ਇੱਕੋ ਜਿਹੇ ਨਹੀਂ ਹੋ ਜਾਂਦੇ, ਤਦ ਤੱਕ ਮਾਲਕ ਦੀਆਂ ਖੁਸ਼ੀਆਂ ਹਾਸਲ ਨਹੀਂ ਹੋਣਗੀਆਂ ਆਪ ਜੀ ਨੇ ਫ਼ਰਮਾਇਆ ਕਿ ਜੇਕਰ ਤੁਸੀਂ ਗੁਰੂ, ਪੀਰ-ਫ਼ਕੀਰ ਦੇ ਬਚਨਾਂ ‘ਤੇ ਯਕੀਨ ਨਹੀਂ ਕਰਦੇ, ਤਾਂ ਆਪਣੇ ਕਰਮਾਂ ਦਾ ਬੋਝ ਤੁਸੀਂ ਉਠਾਉਂਦੇ ਰਹੋਗੇ ਇਸ ਲਈ ਪੀਰ ਫ਼ਕੀਰ ਸਮਝਾਉਂਦੇ ਰਹਿੰਦੇ ਹਨ, ਜੇਕਰ ਤੁਸੀਂ ਬਚਨਾਂ ‘ਤੇ ਅਮਲ ਕਰ ਲੈਂਦੇ ਹੋ ਤਾਂ ਕੋਈ ਕਮੀ ਨਹੀਂ ਰਹਿੰਦੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts