MSG Mahotsav Bhandara: ਪਵਿੱਤਰ MSG ਅਵਤਾਰ ਮਹਾਂਉਤਸਵ ਭੰਡਾਰਾ ਅੱਜ

ਭੰਡਾਰੇ ਸਬੰਧੀ ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ

Khushdeep Singh Picture
Published On

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਬਾਨੀ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ 135ਵੇਂ ਪਵਿੱਤਰ ਅਵਤਾਰ ਦਿਹਾੜੇ ਦਾ ਐੱਮਐੱਸਜੀ ਅਵਤਾਰ ਮਹਾਂਉਤਸਵ ਭੰਡਾਰਾ ਅੱਜ 24 ਨਵੰਬਰ, ਮੰਗਲਵਾਰ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ’ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਪਵਿੱਤਰ ਮਹਾਂਉਤਸਵ ਭੰਡਾਰੇ ਦੀ ਸ਼ੁਰੂਆਤ ਸਵੇਰੇ 11 ਵਜੇ ਹੋਵੇਗੀ।

ਭੰਡਾਰੇ ’ਚ ਪਹੁੰਚਣ ਵਾਲੀ ਸਾਧ-ਸੰਗਤ ਦੀਆਂ ਸਹੂਲਤਾਂ ਨੂੰ ਧਿਆਨ ’ਚ ਰੱਖਦੇ ਹੋਏ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ, ਸਪੀਕਰ, ਸਾਫ਼-ਸਫਾਈ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੇ ਕਰ ਲਏ ਗਏ ਹਨ ਪਵਿੱਤਰ ਅਵਤਾਰ ਦਿਹਾੜੇ ਦੇ ਇਸ ਵਿਸ਼ੇਸ਼ ਮੌਕੇ ਸਬੰਧੀ ਦੇਸ਼-ਵਿਦੇਸ਼ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਇਸ ਪਵਿੱਤਰ ਮੌਕੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 ਭਾਵ ਸੰਨ 1891 ’ਚ ਕੱਤਕ ਮਹੀਨੇ ਦੀ ਪੁੰਨਿਆਂ ਦੇ ਦਿਨ ਪਿੰਡ ਕੋਟੜਾ, ਤਹਿਸੀਲ ਗੰਧੇਅ, ਰਿਆਸਤ ਕਲਾਇਤ (ਬਲੋਚਿਸਤਾਨ) ’ਚ ਪੂਜਨੀਕ ਪਿਤਾ ਸ੍ਰੀ ਪਿੱਲਾਮਲ ਜੀ ਦੇ ਘਰ, ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੀ ਪਵਿੱਤਰ ਕੁੱਖੋਂ ਅਵਤਾਰ ਧਾਰਿਆ ਇਸ ਦਿਨ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸਾਲ ਸ਼ਰਧਾ, ਪ੍ਰੇਮ ਅਤੇ ਸੇਵਾ ਭਾਵਨਾ ਨਾਲ ਮਨਾਉਂਦੀ ਹੈ।

ਇਹ ਵੀ ਪੜ੍ਹੋ : Punjab BJP Election Committee: ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਲਈ ਬਣਾਈ 16 ਮੈਂਬਰੀ ਸੂਬਾ ਚੋਣ ਕਮੇਟੀ, ਕੇਵਲ ਸਿੰਘ ਢਿੱਲੋਂ ਕਰਨਗੇ ਅਗਵਾਈ

Comments

Post Your Comment

About The Author

Related Posts