MSG Mahotsav Bhandara: ਪਵਿੱਤਰ MSG ਮਹਾਂਉਤਸਵ ਭੰਡਾਰਾ ਭਲਕੇ

ਪਵਿੱਤਰ MSG ਮਹਾਂਉਤਸਵ ਭੰਡਾਰਾ ਭਲਕੇ

Khushdeep Singh Picture
Published On

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਬਾਨੀ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ 135ਵੇਂ ਪਵਿੱਤਰ ਅਵਤਾਰ ਦਿਹਾੜੇ ਦਾ ਐੱਮਐੱਸਜੀ ਮਹਾਂਉਤਸਵ ਭੰਡਾਰਾ ਭਲਕੇ 24 ਨਵੰਬਰ, ਮੰਗਲਵਾਰ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ’ਚ ਮਨਾਇਆ ਜਾਵੇਗਾ ਪਵਿੱਤਰ ਮਹਾਂਉਤਸਵ ਭੰਡਾਰਾ ਸਵੇਰੇ 11 ਵਜੇ ਸ਼ੁਰੂ ਹੋਵੇਗਾ ਭੰਡਾਰੇ ਸਬੰਧੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਇਸ ਪਵਿੱਤਰ ਮੌਕੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ।

ਇਸ ਮੌਕੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਦੇਸ਼-ਵਿਦੇਸ਼ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਗਤੀ ਦੇਵੇਗੀ ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਬਿਕਰਮੀ ਸੰਮਤ 1948 ਭਾਵ ਸੰਨ 1891 ’ਚ ਕੱਤਕ ਮਹੀਨੇ ਦੀ ਪੁੰਨਿਆਂ ਦੇ ਦਿਨ ਪਿੰਡ ਕੋਟੜਾ, ਤਹਿਸੀਲ ਗੰਧੇਅ, ਰਿਆਸਤ ਕਲਾਇਤ (ਬਲੋਚਿਸਤਾਨ) ’ਚ ਪੂਜਨੀਕ ਪਿਤਾ ਸ੍ਰੀ ਪਿੱਲਾਮਲ ਜੀ ਦੇ ਘਰ, ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੀ ਪਵਿੱਤਰ ਕੁੱਖੋਂ ਹੋਇਆ ਇਸ ਦਿਨ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸਾਲ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੀ ਹੈ।

ਇਹ ਵੀ ਪੜ੍ਹੋ : Gold Price Today: ਸੋਨੇ ਤੇ ਚਾਂਦੀ ’ਚ ਖਰੀਦਦਾਰੀ ਦੀ ਵਾਪਸੀ, ਕਰੀਬ 2.50 ਫੀਸਦੀ ਤੱਕ ਕੀਮਤਾਂ ’ਚ ਵਾਧਾ

Comments

Post Your Comment

About The Author

Related Posts