ਸਾਡੇ ਨਾਲ ਸ਼ਾਮਲ

Follow us

12.7 C
Chandigarh
Monday, February 2, 2026
More
    Home Breaking News Eid Mubarak: ...

    Eid Mubarak: ਖੇਡ ਮੰਤਰੀ ਮੀਤ ਹੇਅਰ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਨੇ ਈਦ-ਉਲ-ਫਿਤਰ ‘ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ

    Eid Mubarak

    ਸੂਬੇ ਦੇ ਅਵਾਮ ਨੂੰ ਦਿੱਤੀਆਂ ਵਧਾਈਆਂ (Eid Mubarak)

    ਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ: ਮੀਤ ਹੇਅਰ

    (ਗੁਰਤੇਜ ਜੋਸੀ) ਮਾਲੇਰਕੋਟਲਾ। ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ ਸਕਦੀਆਂ । ਇਹ ਵਿਚਾਰ ਖੇਡ ਮੰਤਰੀ ਪੰਜਾਬ ਨੇ ਅੱਜ ਈਦ-ਉਲ-ਫਿਤਰ ਦੇ ਸ਼ੁਭ ਮੌਕੇ ‘ਤੇ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। Eid Mubarak

    ਉਹਨਾਂ ਕਿਹਾ ਕਿ ਈਦ ਦਾ ਤਿਉਹਾਰ ਪਵਿੱਤਰਤਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਾਲੇਰਕੋਟਲਾ ਅਤੇ ਸਮੁੱਚੇ ਪੰਜਾਬ ਨਿਵਾਸੀਆਂ ਨੂੰ ਇਸ ਪਵਿੱਤਰ ਦਿਨ ’ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਾਮਾਨਾ ਵੀ ਕੀਤੀ ।

    ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਵੀ ਈਦ ਦੀ ਵਧਾਈ ਦਿੱਤੀ

    ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਲੇਰਕੋਟਲਾ ਦੇ ਸਰਵਪੱਖੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਈਦ -ਉਲ-ਫ਼ਿਤਰ ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਈਦ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਦੁਨੀਆਂ ਭਰ ਵਿੱਚ ਜਾਣਿਆਂ ਜਾਂਦਾ ਹੈ।

    ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ : ਹਰਪਾਲ ਕੌਰ

    ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਾ ਪੁੰਗਰਣ ਸਗੋਂ ਆਪਸੀ ਭਾਈਚਾਰਾ ਇਸੇ ਤਰ੍ਹਾਂ ਬਰਕਰਾਰ ਰਹੇ ।ਇਸ ਤੋਂ ਪਹਿਲਾਂ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਵਾਮ ਵੱਲੋਂ ਖੇਡ ਮੰਤਰੀ ਮੀਤ ਹੇਅਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਦੇ ਈਦ ਮੌਕੇ ਮਾਲੇਰਕੋਟਲਾ ਵਿਖੇ ਪੁੱਜਣ ’ਤੇ ਸਵਾਗਤ ਕੀਤਾ ਅਤੇ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਵਿਚਾਰ ਸਾਂਝੇ ਕੀਤੇ । Eid Mubarak

    ਇਸ ਮੌਕੇ ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ ਉਲ ਹਸਨ, ਪੀਏ ਗੁਰਮੁੱਖ ਸਿੰਘ, ਵਿਧਾਇਕ ਮਾਲੇਰਕੋਟਲਾ ਦੀ ਸਰੀਕੇ ਹਯਾਤ (ਧਰਮਪਤਨੀ) ਫਰਿਆਲ ਉਰ ਰਹਿਮਾਨ, ਸ਼ਮਸੂਦੀਨ ਚੌਧਰੀ, ਜਾਫ਼ਰ ਅਲੀ, ਅਸ਼ਰਫ ਅਬਦੁੱਲਾ ,ਅਬਦੁਲ ਹਲੀਮ ਮਿਲਕੋਵੈਲ, ਮੁਹੰਮਦ ਨਜ਼ੀਰ, ਅਬਦੁਲ ਲਤੀਫ਼ ,ਸਕੂਰ ਪ੍ਰਧਾਨ ਕਿਲਾ, ਕਰਮਜੀਤ ਸਿੰਗ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ, ਜਗਤਾਰ ਜੱਸਲ,ਲਤੀਫ ਪੱਪੂ,ਦਰਸਨ ਸਿੰਘ ਦਰਦੀ,ਸੰਦੌੜ ਟਰੱਕ ਯੁਨੀਅਨ ਦੇ ਪ੍ਰਧਾਨ ਸੰਤੋਖ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

    LEAVE A REPLY

    Please enter your comment!
    Please enter your name here