ਟੀ-20 ਵਿਸ਼ਵ ਕੱਪ (T20 World Cup) ਲਈ ਖੇਡ ਮੰਤਰੀ ਮੀਤ ਹੇਅਰ ਨੇ ਅਰਸ਼ਦੀਪ ਨੂੰ ਦਿੱਤੀ ਵਧਾਈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਨੌਜਵਾਨ ਗੇਂਦਬਾਜ਼ ਤੇ ਭਾਰਤੀ ਟੀਮ ਦੇ ਉੱਭਰਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਸਟਰੇਲੀਆ ’ਚ ਹੋਣ ਵਾਲੇ ਟੀ-20 ਵਿਸ਼ਵ ਕੱਪ (T20 World Cup) ਲਈ ਭਾਰਤੀ ਟੀਮ ’ਚ ਚੁਣੇ ਜਾਣ ’ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀੇਤ ਹੇਅਰ ਨੇ ਨਿੱਜੀ ਤੌਰ ’ਤੇ ਵਧਾਈ ਦਿੱਤੀ। ਉਨ੍ਹਾਂ ਅਰਸ਼ਦੀਪ ਨੂੰ ਨੌਜਵਾਨਾਂ ਲਈ ਰੋਲ ਮਾਡਲ ਕਰਾਰ ਦਿੱਤਾ, ਜਿਸ ਨੇ ਭਾਰਤੀ ਟੀਮ ’ਚ ਆਪਣੀ ਜਗ੍ਹਾ ਬਣਾਈ। ਉਨ੍ਹਾਂ ਕਿਹਾ ਪੰਜਾਬ ਦੇ ਇਸ ਨੌਜਵਾਨ ਖਿਡਾਰੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵਿਸ਼ਵ ਕੱਪ ’ਚ ਸ਼ਾਨਦਾਰ ਪ੍ਰਦਰਸ਼ਨ ਕਰੇਗਾ ਤੇ ਦੇਸ਼ ਦਾ ਨਾਂਅ ਰੌਸ਼ਨ ਕਰੇਗਾ।
ਖੇਡ ਮੰਤਰੀ ਮੀਅ ਹੇਅਰ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਗਰਾਊਂਡ ’ਚ ਪਹੁੰਚ ਕੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਨੇ ਬਹੁਤ ਘੱਟ ਸਮੇਂ ’ਚ ਹੀ ਅੰਤਰਰਾਸ਼ਟਰੀ ਟੀਮ ’ਚ ਕੈਰੀਅਰ ਦੀ ਸ਼ੁਰੂਆਤ ਕਰਕੇ ਪੰਜਾਬ ਦਾ ਨਾਂਅ ਚਮਕਾਇਆ ਹੈ। ਉਨ੍ਹਾਂ ਅਰਸ਼ਦੀਪ ਸਿੰਘ ਦਾ ਅਭਿਆਸ ਸੈਸ਼ਨ ’ਚ ਪਹੁੰਚ ਕੇ ਅਰਸ਼ਦੀਪ ਦੀ ਖੇਡ ਨੂੰ ਨੇੜੀਓਂ ਵੇਖਿਆ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਜੇ ਦਹੀਆ ਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ