ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home ਸੂਬੇ ਪੰਜਾਬ ਡੀਏਵੀ ਸਕੂਲ ਦੇ...

    ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ

    State, Kickboxing, Won, DAV school,  3 gold , 2 silver , Medals

    ਸੂਬਾ ਪੱਧਰੀ ਕਿੱਕ ਬਾਕਸਿੰਗ ‘ਚ ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ

    ਜਸਵੰਤ ਰਾਏ/ਜਗਰਾਓਂ । ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ (ਰਜਿ.) ਪੰਜਾਬ ਵੱਲੋਂ ਸੂਬਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਸੈਂਟ ਪੀਟਰ ਕਾਨਵੈਂਟ ਸਕੂਲ ਵਿਖੇ ਕਰਵਾਈ ਗਈ। ਜਿਸ ਨੂੰ ਜ਼ਿਲ੍ਹਾ ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਆਰਗੇਨਾਈਜ਼ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਜਗਰਾਓਂ ਦੇ ਡੀ. ਏ. ਵੀ. ਸੈਨਟਰੀ ਪਬਲਿਕ ਸਕੂਲ ਸਮੇਤ 14 ਜ਼ਿਲ੍ਹਿਆਂ ਦੇ 200 ਦੇ ਕਰੀਬ ਸਕੂਲੀ ਬੱਚਿਆਂ ਨੇ ਭਾਗ ਲਿਆ। Kickboxing

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਏਵੀ ਸਕੂਲ ਦੇ ਪ੍ਰਿੰਸੀਪਲ ਬ੍ਰਿਜ ਮੋਹਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮੰਨਤ ਬਾਂਸਲ, ਆਰਵ ਮਿੱਤਲ ਅਤੇ ਗੁਨਵੀਨ ਕੌਰ ਨੇ ਗੋਲਡ ਮੈਡਲ ਹਾਸਲ ਕੀਤੇ ਅਤੇ ਦੋ ਹੋਰ ਬੱਚਿਆਂ ਨੇ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਸਮੂਹ ਮੈਨੇਜਮੈਂਟ ਕਮੇਟੀ ਵੱਲੋਂ ਇਨ੍ਹਾਂ ਜੇਤੂ ਬੱਚਿਆਂ ਅਤੇ ਕੋਚ ਸੁਰਿੰਦਰਪਾਲ ਵਿੱਜ ਦਾ ਸਕੂਲ ਪੁੱਜਣ ‘ਤੇ ਨਿੱਘਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਡੀਪੀਆਈ ਹਰਦੀਪ ਸਿੰਘ ਬਿੰਜਲ, ਬੇਅੰਤ ਕੌਰ ਸਮੇਤ ਅਤੇ ਬੱਚੇ ਹਾਜ਼ਰ ਸਨ।   Kickboxing

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

     

    LEAVE A REPLY

    Please enter your comment!
    Please enter your name here