ਹੁਣ ਤੱਕ 76 ਸ਼ੱਕੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
ਕੋਲੰਬੋ, ਏਜੰਸੀ। ਸ੍ਰੀਲੰਕਾ ‘ਚ ਹੋਏ ਅੱਤਵਾਦੀ ਹਮਲੇ ਦੇ ਸਿਲਸਿਲੇ ‘ਚ ਪੁਲਿਸ ਨੇ ਵਿਸ਼ੇਸ਼ ਅਭਿਆਨ ਦੌਰਾਨ ਵੀਰਵਾਰ ਸਵੇਰੇ 16 ਹੋਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਹਨਾਂ ‘ਚ ਇੱਕ ਸ਼ੱਕੀ ‘ਤੇ ਅੱਤਵਾਦੀ ਸਮੂਹ ਨਾਲ ਜੁੜੇ ਹੋਣ ਦਾ ਸ਼ੱਕ ਹੈ। ਪੁਲਿਸ ਨੇ ਦੱਸਿਆ ਕਿ ਇਸ ਸਿਲਸਿਲੇ ‘ਚ ਹੁਣ ਤੱਕ 76 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹਨਾਂ ‘ਚੋਂ ਕਈ ਨੂੰ ਅਪਰਾਧਿਕ ਜਾਂਚ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ। (Sri Lanka Attack)
ਸ੍ਰੀਲੰਕਾ ਦੇ ਸ਼ਹਿਰੀ ਹਵਾਬਾਜੀ ਅਥਾਰਟੀ (ਸੀਏਏ) ਨੇ ਇੱਕ ਵਿਸ਼ੇਸ਼ ਬਿਆਨ ‘ਚ ਦੱਸਿਆ ਕਿ ਦੇਸ਼ ਦੇ ਹਵਾਈ ਖੇਤਰ ਦੇ ਅੰਦਰ ਡ੍ਰੋਨ ਅਤੇ ਮਾਨਵਰਹਿਤ ਜਹਾਜਾਂ ਦੇ ਇਸਤੇਮਾਲ ‘ਤੇ ਵੀਰਵਾਰ ਤੋਂ ਅਗਲੀ ਸੂਚਨਾ ਆਉਣ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਅਥਾਰਟੀ ਨੇ ਦੱਸਿਆ ਕਿ ਦੇਸ਼ ਦੇ ਮੌਜ਼ੂਦਾ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉੱਧਰ ਸ੍ਰੀਲੰਕਾ ਦੀ ਸੰਸਦ ਨੇ ਬੁੱਧਵਾਰ ਨੂੰ ਬਿਨਾ ਵੋਟਿੰਗ ਦੇ ਐਮਰਜੈਂਸੀ ਦੇ ਐਲਾਨ ਨੂੰ ਮਨਜ਼ੂਰੀ ਦੇ ਦਿੱਤੀ। ਜਿਕਰਯੋਗ ਹੈ ਕਿ ਸ੍ਰੀਲੰਕਾ ‘ਚ ਪਿਛਲੇ ਵੀਰਵਾਰ ਨੂੰ ਹੋਏ ਸਿਲਸਿਲੇਵਾਰ ਬੰਬ ਧਮਾਕਿਆਂ ਕਾਰਨ ਹੁਣ ਤੱਕ 359 ਲੋਕਾਂ ਦੀ ਮੌਤ ਹੋਈ ਹੈ ਅਤੇ 500 ਤੋਂ ਜ਼ਿਆਦਾ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ‘ਚ 34 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।