ਲੋਕਾਂ ਨੂੰ ਜਨਤਕ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ
ਕੋਲੰਬੋ (ਏਜੰਸੀ)। ਸ੍ਰੀਲੰਕਾ ‘ਚ ਬੀਤੇ ਐਤਵਾਰ ਨੂੰ ਹੋਏ ਅੱਤਵਾਦੀ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 310 ਹੋ ਗਈ ਹੈ। ਇਨ੍ਹਾਂ ਹਮਲਿਆਂ ‘ਚ ਪੰਜ ਸੌ ਤੋਂ ਜ਼ਿਆਦਾ ਲੋਕ ਜਖ਼ਮੀ ਹੋਏ ਹਨ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਰਾਜਧਾਨੀ ਕੋਲੰਬੋ ‘ਚ ਇੱਕ ਲਾਵਰਿਸ ਵਾਹਨ ਤੋਂ ਬਰਾਮਦ ਹੋਏ ਬੰਬ ਨੂੰ ਨਕਾਰਾ ਕਰਦੇ ਸਮੇਂ ਸੋਮਵਾਰ ਸ਼ਾਮ ਕੋਚਿਕਡੇ ਖ਼ੇਤਰ ‘ਚ ਹਲਕਾ ਧਮਾਕਾ ਹੋਇਆ, ਹਾਲਾਂਕਿ ਇਸ ਧਮਾਕਾ ਨਾਲ ਕੋਈ ਨੁਕਸਾਨ ਨਹੀਂ ਹੋਇਆ।
ਪੁਲਿਸ ਬੁਲਾਰੇ ਰਵਨ ਗਣਸ਼ੇਕਰਾ ਨੇ ਦੱਸਿਆ ਕਿ ਇਸ ਸਿਲਸਿਲੇ ‘ਚ ਦੇਸ਼ ਭਰ ‘ਚ ਹੁਣ ਤੱਕ 26 ਸ਼ੱਕੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ‘ਚ ਸ਼ਾਮਲ ਹੋਰ ਵਿਅਕਤੀਆਂ ਨੂੰ ਫੜਨ ਲਈ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਦੇਸ਼ ਭਰ ‘ਚ ਸੁਰੱਖਿਆ ਪ੍ਰਬੰਧ ਚੌਕਸ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ‘ਤੇ ਇਕੱਠਾ ਹੋਣ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ਤੇ ਜਨਤਕ ਵਾਹਨਾਂ ‘ਚ ਲਾਵਾਰਿਸ ਹਾਲਤ ‘ਚ ਪਏ ਪੈਕੇਜ਼ ਦਿਸਣ ‘ਤੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।