ਨਿਸਾਂਕਾ (77) ਅਤੇ ਸਦਾਰਾ ਸਮਰਾਵਿਕਰਮਾ (65) ਦੌੜਾਂ ਬਣਾ ਕੇ ਨਾਬਾਦ ਰਹੇ
ਬੈਂਗਲੁਰੂ। ENG Vs SL ਵਿਸ਼ਵ ਕੱਪ ’ਚ ਸ਼੍ਰੀਲੰਕਾ ਨੇ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਇਸ ਹਾਰ ਦੇ ਨਾਲ ਹੀ ਇੰਗਲੈਂਡ ਦੀਆਂ ਸੈਮੀਫਾਈਨਲ ਦੀਆਂ ਉਮੀਦਾਂ ਵੀ ਲਗਭਗ ਖਤਮ ਹੋ ਗਈਆਂ ਹਨ। ਇੰਗਲੈਂਡ ਦੀ ਟੀਮ ਆਪਣਾ ਲਗਾਤਾਰ ਤੀਜਾ ਮੈਚ ਹਾਰ ਗਈ ਹੈ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਆਈ ਇੰਗਲੈਂਡ ਦੀ ਟੀਮ 33.2 ਓਵਰਾਂ ‘ਚ 156 ਦੌੜਾਂ ‘ਤੇ ਆਲ ਆਊਟ ਹੋ ਗਈ। ਸ੍ਰੀਲੰਕਾ ਦੀ ਟੀਮ ਨੇ 25.4 ਓਵਰਾਂ ਵਿੱਚ 2 ਵਿਕਟਾਂ ਗੁਆ ਕੇ 157 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਸਲਾਮੀ ਬੱਲੇਬਾਜ਼ ਪਥੁਮ ਨਿਸਾਂਕਾ ਅਤੇ ਸਦਾਰਾ ਸਮਰਾਵਿਕਰਮਾ ਨੇ ਸੈਂਕੜੇ ਵਾਲੀ ਸਾਂਝੇਦਾਰੀ ਕੀਤੀ। ਦੋਵਾਂ ਨੇ ਤੀਜੇ ਵਿਕਟ ਲਈ 122 ਗੇਂਦਾਂ ‘ਤੇ 137 ਦੌੜਾਂ ਜੋੜੀਆਂ। ਪਥੁਮ ਨਿਸਾਂਕਾ (77) ਅਤੇ ਸਦਾਰਾ ਸਮਰਾਵਿਕਰਮਾ (65) ਦੌੜਾਂ ਬਣਾ ਕੇ ਨਾਬਾਦ ਰਹੇ। ENG Vs SL
ਸ਼੍ਰੀਲੰਕਾ ਨੇ ਇੰਗਲੈਂਡ ਨੂੰ 156 ਦੌੜਾਂ ‘ਤੇ ਕੀਤਾ ਆਲ ਆਊਟ
ਸ਼੍ਰੀਲੰਕਾ ਨੇ ਇੰਗਲੈਂਡ ਨੂੰ 156 ਦੌੜਾਂ ‘ਤੇ ਆਲ ਆਊਟ ਕਰ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਇੰਗਲੈਂਡ ਦੀ ਟੀਮ 33.2 ਓਵਰਾਂ ਵਿੱਚ ਆਲ ਆਊਟ ਹੋ ਗਈ। ਇੰਗਲੈਂਡ ਨੇ ਟੀਮ ਨੂੰ ਜਿੱਤ ਲਈ 157 ਦੌੜਾਂ ਦਾ ਟੀਚਾ ਦਿੱਤਾ ਹੈ। ਇੰਗਲੈਂਡ ਦੇ ਬੱਲੇਬਾਜ਼ ਬੇਨ ਸਟੋਕਸ ਨੇ ਸਭ ਤੋਂ ਵੱਧ 43 ਦੌੜਾਂ ਬਣਾਈਆਂ ਜਦਕਿ ਸਲਾਮੀ ਬੱਲੇਬਾਜ਼ ਜਾਨ ਬੇਅਰਸਟੋ ਨੇ 30 ਦੌੜਾਂ ਦਾ ਯੋਗਦਾਨ ਪਾਇਆ। ਡੇਵਿਡ ਮਲਾਨ ਨੇ 28 ਦੌੜਾਂ ਬਣਾਈਆਂ। ਇਨਾਂ ਤੋਂ ਇਲਾਵਾ ਕੋਈ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇ਼ਡ ਸਕਿਆ। ਸ਼੍ਰੀਲੰਕਾ ਵੱਲੋਂ ਤੇਜ਼ ਗੇਂਦਬਾਜ਼ ਲਾਹਿਰੂ ਕੁਮਾਰ ਨੇ 3 ਵਿਕਟਾਂ ਲਈਆਂ, ਕਾਸੁਨ ਰਜਿਥਾ ਅਤੇ ਐਂਜੇਲੋ ਮੈਥਿਊਜ਼ ਨੇ 2-2 ਵਿਕਟਾਂ ਹਾਸਲ ਕੀਤੀਆਂ। (ENG Vs SL)
ਇੰਗਲੈਂਡ ਦੇ ਓਪਨਰ ਬੱਲੇਬਾਜ਼ਾਂ ਨੇ ਪਾਵਰਪਲੇ ‘ਚ ਚੰਗੀ ਸ਼ੁਰੂਆਤ ਦਿੱਤੀ ਪਰ ਇਨਾਂ ਦੋਵਾਂ ਬੱਲੇਬਾਜ਼ਾਂ ਦੇ ਆਊਟ ਹੋਣ ਤੋਂ ਬਾਅਦ ਇੰਗਲੈਂਡ ਦੀ ਪਾਰੀ ਸੰਭਲ ਨਹੀਂ ਸਕੀ। ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ਾਂ ਦੇ ਸਾਹਮਣੇ ਇੰਗਲੈਂਡ ਟੀਮ ਨੇ ਲਗਾਤਾਰ ਵਿਕਟਾਂ ਗੁਆ ਦਿੱਤੀਆਂ। 11ਵੇਂ ਤੋਂ 30 ਓਵਰਾਂ ਦੇ ਅੰਦਰ ਸ਼੍ਰੀਲੰਕਾ ਨੇ 5 ਵਿਕਟਾਂ ਗੁਆ ਕੇ 78 ਦੌੜਾਂ ਬਣਾਈਆਂ।