ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਏ ਦਾ ਦੋ ਦਿਨ ਦਾ ਰਿਮਾਂਡ

Jaggu Bhagwanpuria

ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ ’ਤੇ ਲਿਆ ਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 2 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 24 ਜਨਵਰੀ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਦਰਜ ਐੱਫ. ਆਈ. ਆਰ. ਦੇ ਮਾਮਲੇ ’ਚ ਜੱਗੂ ਭਗਵਾਨਪੁਰੀਆ ਨੂੰ ਮੁਕਤਸਰ ਲਿਆਂਦਾ ਗਿਆ ਹੈ। ਇਹ ਮਾਮਲਾ ਸਾਲ 2021 ਵਿਚ ਦਰਜ ਕੀਤਾ ਗਿਆ ਸੀ , ਜਿਸ ਵਿੱਚ ਬਿਆਨਕਰਤਾ ਨੇ ਦੋਸ਼ ਲਗਾਏ ਸਨ ਕਿ ਜੱਗੂ ਭਗਵਾਨਪੁਰੀਆ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂਅ ’ਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਤੇ ਨਾ ਦੇਣ ’ਤੇ ਉਸ ਦੇ ਮੁੰਡੇ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਇਸ ਸਬੰਧੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਨਾਂਅ ’ਤੇ 22 ਮਾਰਚ 2021 ਨੂੰ ਮਾਮਲਾ ਦਰਜ ਕੀਤਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ’ਚ ਪੁਲਿਸ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਵੀ ਰਿਮਾਂਡ ‘ਤੇ ਲੈ ਕੇ ਆਈ ਸੀ ਤੇ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here