Lok Sabha Elections: ਸ੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ

Lok Sabha elections

ਜਲੰਧਰ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ ਮੁਤਾਬਿਕ ਅਕਾਲੀ ਦਲ ਨੇ 5 ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ ਜਦਕਿ ਚੰਡੀਗੜ੍ਹ ਤੋਂ ਵੀ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਦੂਜੀ ਸੂਚੀ ਦੇ ਮੱਦੇਨਜ਼ਰ ਅਕਾਲੀ ਦਲ ਨੇ ਮਹਿੰਦਰ ਸਿੰਘ ਕੇ.ਪੀ. ਨੂੰ ਜਲੰਧਰ ਤੋਂ ਟਿਕਟ ਦਿੱਤੀ ਹੈ। (Lok Sabha elections)

ਇਸ ਤੋਂ ਇਲਾਵਾ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ, ਹੁਸ਼ਿਆਰਪੁਰ ਤੋਂ ਸੋਹਣ ਠੰਡਲ, ਫਿਰੋਜ਼ਪੁਰ ਤੋਂ ਬੌਬੀ ਮਾਨ ਅਤੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਦੱਸਣਯੋਗ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਵਿਖੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਨੂੰ ਅਕਾਲੀ ਦਲ ’ਚ ਸ਼ਾਮਲ ਕਰਵਾਉਣ ਮੌਕੇ ਉਕਤ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। (Lok Sabha elections)

Also Read : Earth Day: ਮਨੁੱਖੀ ਲਾਲਚ ਤੋਂ ਧਰਤੀ ਨੂੰ ਮੁਕਤ ਕਰਨਾ ਸਮੇਂ ਦੀ ਲੋੜ

ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਕੁੱਲ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ’ਚ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐੱਨਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਸੀ।

LEAVE A REPLY

Please enter your comment!
Please enter your name here