Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਸੇਵਾਵਾਂ ’ਚ ਹੋਰ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਐੱਸਐੱਸਪੀ ਦਿਗਵਿਜੈ ਕਪਿਲ ਨੂੰ ਬਠਿੰਡਾ ਰੇਂਜ ਦੇ ਨਾਲ ਨਾਲ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐੱਸਐੱਸਪੀ ਦਿਗਵਿਜੈ ਕਪਿਲ ਜੋ ਕਿ ਇੱਕ ਕਾਬਲ, ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ, ਰਾਸ਼ਟਰਪਤੀ ਪੁਲਿਸ ਮੈਡਲ (2023) ਤੇ ਮੁੱਖ ਮੰਤਰੀ ਮੈਡਲ ਸ਼ਾਨਦਾਰ ਕਰਤੱਵ ਨਿਭਾਉਣ ਲਈ (2024) ਨਾਲ ਸਨਮਾਨਿਤ ਹੋ ਚੁੱਕੇ ਹਨ। ਐੱਸਐੱਸਪੀ ਦਿਗਵਿਜੈ ਕਪਿਲ ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਮੁੱਖ ਜ਼ਿੰਮੇਵਾਰੀ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ, ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ, ਤੇ ਲੋਕਾਂ ਨੂੰ ਭ੍ਰਿਸ਼ਟਾਚਾਰ-ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।
ਇਹ ਖਬਰ ਵੀ ਪੜ੍ਹੋ : Chandigarh Airport News: ਚੰਡੀਗੜ੍ਹ ਹਵਾਈ ਅੱਡੇ ਤੋਂ 14 ਉਡਾਣਾਂ ਰੱਦ
ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਤੇ ਵਿਜੀਲੈਂਸ ਬਿਊਰੋ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਿਗਰਾਨ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਸੰਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਵਿਜੀਲੈਂਸ ਬਿਊਰੋ ਨਾਲ ਸਾਂਝੀ ਕਰਨ। Faridkot News














