ਨਾਕਿਆਂ ’ਤੇ ਚੈਕਿੰਗ ਦੌਰਾਨ ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਦਾ ਵਧਾਇਆ ਹੌਸਲਾ

SSP

ਗੁਰਦਾਸਪੁਰ (ਗੁਲਸ਼ਨ ਕੁਮਾਰ)। ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ਵਿੱਚ ਜਾਰੀ ਅਲਰਟ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਜਿਲ੍ਹਾ ਗੁਰਦਾਸਪੁਰ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਏ ਅਤੇ ਜ਼ਮੀਨੀ ਹਕੀਕਤ ਜਾਨਣ ਦੇ ਨਾਲ ਨਾਲ, ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਾਉਣ ਲਈ ਐਸਐਸਪੀ (SSP) ਹਰੀਸ਼ ਦਿਆਮਾ ਖੁਦ ਫਰੰਟ ’ਤੇ ਜਾ ਕੇ ਕਮਾਨ ਸੰਭਾਲਦੇ ਦਿਸ ਰਹੇ ਹਨ। ਜਿਸ ਦੇ ਚੱਲਦਿਆਂ ਐੱਸਐੱਸਪੀ ਹਰੀਸ਼ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਰਾਤ ਸਮੇਂ ਵੀ ਨਾਕੇਬੰਦੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਰਿਹਾ ਹੈ।

ਇਸੇ ਕੜੀ ਤਹਿਤ ਸੋਮਵਾਰ ਨੂੰ ਐਸਐਸਪੀ ਹਰੀਸ਼ ਨੇ ਥਾਣਾ ਪੁਰਾਣਾ ਸਾਲਾ ਅਧੀਨ ਪੈਂਦੇ ਨਾਕਾ ਦਾਉਵਾਲ ਦੀ ਚੈਕਿੰਗ ਕੀਤੀ ਅਤੇ ਕਈ ਸੰਭਾਵਿਤ ਰਸਤਿਆਂ ਦੀ ਵੀ ਨਿਸ਼ਾਨਦੇਹੀ ਕੀਤੀ ਜਿਨ੍ਹਾਂ ਰਾਹੀਂ ਜ਼ਿਲ੍ਹੇ ਅੰਦਰ ਘੁਸਪੈਠ ਕੀਤੀ ਜਾ ਸਕਦੀ ਹੈ। ਇਹ ਹੁਸ਼ਿਆਰਪੁਰ ਤੋਂ ਗੁਰਦਾਸਪੁਰ ਤੱਕ ਦਾ ਐਂਟਰੀ ਪੁਆਇੰਟ ਹੈ ਅਤੇ ਉਨ੍ਹਾਂ ਵੱਲੋਂ ਇਸ ਪਾਸੇ ਕਾਫ਼ੀ ਧਿਆਨ ਦਿੱਤਾ ਗਿਆ ਹੈ। ਇਸ ਨਾਕੇ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨੂੰ ਜੋੜਨ ਵਾਲਾ ਪੁਲ ਵੀ ਹੈ। ਜਿਸ ਕਾਰਨ ਹਰ ਪੁਆਇੰਟ ਦੀ ਆਪ ਜਾਂਚ ਕੀਤੀ ਗਈ ਹੈ।

SSP ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਹਰ ਕੀਮਤ ’ਤੇ ਬਹਾਲ ਰਹੇਗੀ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ

ਇਸ ਚੌਕਸੀ ਦਾ ਕਾਰਨ ਇੱਕ ਪਾਸੇ ਵਿਸਾਖੀ ਦਾ ਤਿਉਹਾਰ ਹੈ, ਦੂਜੇ ਪਾਸੇ ਹੁਸ਼ਿਆਰਪੁਰ ’ਚ ਖਾਲਿਸਤਾਨੀ ਸਮਰਥਕ ਅੰਮਿ੍ਰਤਪਾਲ ਸਿੰਘ ਦੇ ਹੋਣ ਦੀ ਕਾਫੀ ਚਰਚਾ ਰਹੀ ਹੈ। ਜਿਸ ਤੋਂ ਬਾਅਦ ਤਤਕਾਲ ਕੁਝ ਦਿਨ ਪਹਿਲਾਂ ਹੀ ਗੁਰਦਾਸਪੁਰ ਪੁਲਿਸ ਵੱਲੋਂ ਗੁਰਦਾਸਪੁਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਅਤੇ ਇਸ ਪੁਆਇੰਟ ’ਤੇ ਪੂਰੀ ਚੌਕਸੀ ਵਰਤੀ ਜਾ ਰਹੀ ਸੀ। ਹੁਣ ਅਮਿ੍ਰਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦੀ ਗਿ੍ਰਫਤਾਰੀ ਤੋਂ ਬਾਅਦ ਪੁਲਿਸ ਹੋਰ ਮੁਸਤੈਦ ਹੋ ਗਈ ਹੈ ਅਤੇ ਪੂਰੀ ਚੌਕਸੀ ਵਰਤ ਰਹੀ ਹੈ।

ਇਸੇ ਤਹਿਤ ਖੁਦ ਐੱਸਐੱਸਪੀ (SSP) ਹਰੀਸ਼ ਵੱਲੋਂ ਆਪ ਜਾ ਕੇ ਵਿਸ਼ੇਸ਼ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਖੁਦ ਜ਼ਮੀਨੀ ਹਕੀਕਤ ਜਾਨਣ ਸਬੰਧੀ ਮੁਆਇਨਾ ਕੀਤਾ ਜਦਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਸਬੰਧਿਤ ਪੁਲਿਸ ਮੁਲਾਜ਼ਮਾਂ ਨੇ ਵੀ ਐੱਸਐੱਸਪੀ ਹਰੀਸ਼ ਵੱਲੋਂ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਲਈ ਐਸਐਸਪੀ ਹਰੀਸ਼ ਦੀ ਸਲਾਘਾ ਕੀਤੀ .ਇਸ ਸਬੰਧੀ ਐਸਐਸਪੀ ਹਰੀਸ ਦਿਆਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹਰ ਹਾਲਤ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਿਆ ਜਾਵੇਗਾ। ਜਿਸ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਪੁਲਿਸ ਮੁਲਾਜਮਾਂ ਨੂੰ ਸੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸੱਕੀ ਵਸਤੂ ਜਾਂ ਵਿਅਕਤੀ ਨਜਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here