
ਵਿਦਿਆਰਥੀਆਂ ਨੇ ਆਪਣੀ ਮਿਹਨਤ ਰਾਹੀਂ ਸਿਰਫ ਆਪਣੇ ਪਰਿਵਾਰ ਦਾ ਨਹੀਂ, ਸਗੋਂ ਸਾਡੇ ਪੂਰੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ : ਐਸ.ਐਸ.ਪੀ ਫਰੀਦਕੋਟ | Faridkot News
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜਦੋਂ ਕਾਬਲ ਦਿਮਾਗਾਂ ਨੂੰ ਮਿਹਨਤ ਦਾ ਇਨਾਮ ਮਿਲੇ, ਤਾਂ ਉਹ ਭਵਿੱਖ ਦੇ ਆਕਾਸ਼ ਨੂੰ ਛੂਹਣ ਲਈ ਪੰਖ ਲੱਗ ਜਾਦੇ ਹਨ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਅਜਿਹਾ ਹੀ ਇਕ ਪ੍ਰੇਰਿਕ ਕਦਮ ਚੁੱਕਦੇ ਹੋਏ, ਸਰਕਾਰੀ ਹਾਈ ਸਕੂਲ ਪਿੰਡ ਢੀਮਾਵਾਲੀ ਦੇ ਸਿੱਖਿਆ ਅਤੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਮਨੋਬਲ ਵਧਾਇਆ ਗਿਆ। ਉਹਨਾਂ ਵੱਲੋਂ ਖੋਹ-ਖੋਹ ਅਤੇ ਸਤਰੰਜ ਦੀਆਂ ਖੇਡਾਂ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ।
ਇਹ ਵੀ ਪੜ੍ਹੋ: Mumbai Indians: ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ
ਇਸ ਦੇ ਨਾਲ ਹੀ 10ਵੀ ਜਮਾਤ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਜੈਸਮੀਨ ਕੌਰ ਪੁੱਤਰੀ ਬਿਟੂ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਅਤੇ ਨੂਰਦੀਪ ਕੌਰ ਪੁੱਤਰੀ ਬੂਟਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਡਾ. ਪ੍ਰਗਿਆ ਜੈਨ ਨੇ ਆਪਣੇ ਜੀਵਨ ਦੇ ਕੁਝ ਪ੍ਰੇਰਕ ਪਲ ਵੀ ਬੱਚਿਆਂ ਨਾਲ ਸਾਂਝੇ ਕਰਦਿਆਂ, ਉਨ੍ਹਾਂ ਨੂੰ ਖੇਡਾਂ ਅਤੇ ਅਕਾਦਮਿਕ ਖੇਤਰ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਸੀਲਡਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਇਸ ਦੌਰਾਨ ਕਿਹਾ ਕਿ ਇਹ ਬੱਚੇ ਸਾਡੇ ਭਵਿੱਖ ਦੀ ਰੌਸ਼ਨੀ ਹਨ। ਇਨ੍ਹਾਂ ਨੇ ਆਪਣੀ ਮਿਹਨਤ ਰਾਹੀਂ ਸਿਰਫ ਆਪਣੇ ਪਰਿਵਾਰ ਦਾ ਨਹੀਂ, ਸਗੋਂ ਸਾਡੇ ਪੂਰੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹਨਾਂ ਦੀ ਮਿਹਨਤ ਤੇ ਸੰਘਰਸ਼ ਹਰੇਕ ਵਿਦਿਆਰਥੀ ਲਈ ਪ੍ਰੇਰਨਾ ਦਾ ਸਰੋਤ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਨਤੀਜੇ ਇਹਨਾਂ ਬੱਚਿਆ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਅਣਥੱਕ ਯਤਨਾਂ ਦਾ ਨਤੀਜਾ ਹਨ। Faridkot News
ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕੋਚ ਸਹਿਬਾਨ ਵੱਲੋਂ ਐਸ.ਐਸ.ਪੀ ਫਰੀਦਕੋਟ ਨਾਲ ਇਸ ਉਪਲੱਬਧੀ ਨੂੰ ਹਾਸਿਲ ਕਰਨ ਲਈ ਕੀਤੀ ਗਈ ਮਿਹਨਤ ਅਤੇ ਹੌਸਲੇ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਮੌਜੂਦ ਮੌਹਤਵਾਰ ਵਿਅਕਤੀਆਂ ਵੱਲੋਂ ਵੱਲੋਂ ਐਸ.ਐਸ.ਪੀ ਫਰੀਦਕੋਟ ਦਾ ਖਾਸ ਤੌਰ ’ਤੇ ਧੰਨਵਾਦ ਕੀਤਾ ਗਿਆ ਕਿ ਉਨ੍ਹਾਂ ਸਿੱਖਿਆ ਅਤੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਮਨੋਬਲ ਵਧਾਇਆ।
ਇਸ ਮੌਕੇ ਸਰਕਾਰੀ ਹਾਈ ਸਕੂਲ, ਪਿੰਡ ਢੀਮਾਵਾਲੀ ਦੇ ਹੈਡਮਾਸਟਰ ਸ. ਰਵਿੰਦਰ ਸਿੰਘ, ਮੌਜੂਦਾ ਸਰਪੰਚ ਗੁਰਜੀਤ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ, ਬਾਬਾ ਫਰੀਦ ਵੈਲਫੇਅਰ ਸੁਸਾਇਟੀ ਪ੍ਰਧਾਨ ਸ. ਜਸਵਿੰਦਰ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਪੰਚ ਜੀਤ ਸਿੰਘ, ਪੰਚ ਗੁਰਜੰਟ ਸਿੰਘ, ਚਮਕੌਰ ਸਿੰਘ, ਪੰਚ ਪਰਮਜੀਤ ਸਿੰਘ ਅਤੇ ਸਕੂਲ ਦੇ ਡੀ.ਪੀ ਟੀਚਰ ਸਰਬਜੀਤ ਕੌਰ ਵਿਸੇਸ਼ ਤੌਰ ’ਤੇ ਮੌਜੂਦ ਰਹੇ।
ਬੱਚਿਆਂ ਨੂੰ ਸੀਲਡਾਂ ਅਤੇ ਸਰਟੀਫਿਰਕੇਟਾਂ ਨਾਲ ਸਨਮਾਨਿਤ ਕੀਤਾ
ਇਸ ਮੌਕੇ ਹੈਡਮਾਸਟਰ ਸਰਕਾਰੀ ਹਾਈ ਸਕੂਲ, ਪਿੰਡ ਢੀਮਾਵਾਲੀ ਸ. ਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਐਸ.ਐਸ.ਪੀ ਫਰੀਦਕੋਟ ਵੱਲੋਂ ਦਸਵੀ ਕਲਾਸ ਵਿੱਚੋ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਿਲ ਕਰਨ ਵਾਲੇ ਬੱਚਿਆ ਅਤੇ ਖੋਹ-ਖੋਹ, ਸ਼ਤਰੰਜ ਵਿੱਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਬੁਲਾਇਆ ਗਿਆ। ਇਸ ਦੌਰਾਨ ਐਸ.ਐਸ.ਪੀ ਫਰੀਦਕੋਟ ਵੱਲੋਂ ਬੱਚਿਆ ਨਾਲ ਗੱਲਬਾਤ ਕੀਤੀ ਗਈ ਅਤੇ ਸੀਲਡਾਂ ਅਤੇ ਸਰਟੀਫਿਰਕੇਟਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਖੇਡਾਂ ਦੇ ਨਾਲ-ਨਾਲ ਪੜ੍ਹਾਈ ਦੇ ਵਿੱਚ ਵੀ ਮੁਕਾਮ ਹਾਸਿਲ ਕਰਨ ਲਈ ਮਨੋਬਲ ਵਧਾਇਆ ਗਿਆ। Faridkot News
ਇਸ ਦੌਰਾਨ ਜਸਵਿੰਦਰ ਸਿੰਘ ਪ੍ਰਧਾਨ ਬਾਬਾ ਫਰੀਦ ਵੈਲਫੇਅਰ ਸੁਸਾਇਟੀ, ਪਿੰਡ ਢੀਮਾਵਾਲੀ ਨੇ ਕਿਹਾ ਕਿ ਉਹ ਅਤੇ ਉਹਨਾਂ ਦੀ ਸੁਸਾਇਟੀ ਦੇ ਮੈਬਰ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਜੀ ਦਾ ਸਰਕਾਰੀ ਹਾਈ ਸਕੂਲ ਪਿੰਡ ਢੀਮਾਵਾਲੀ ਦੇ ਬੱਚਿਆ ਨੂੰ ਸਨਮਾਨਿਤ ਕਰਕੇ ਹੋਰ ਉਤਸਾਹ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਨ ਲਈ ਧੰਨਵਾਦ ਕਰਦੇ ਹਨ। ਇਸ ਦੌਰਾਨ ਬਾਬਾ ਫਰੀਦ ਵੈਲਫੇਅਰ ਸੁਸਾਇਟੀ ਪਿੰਡ ਢੀਮਾਵਾਲੀ ਅਤੇ ਸਰਕਾਰੀ ਹਾਈ ਸਕੂਲ, ਪਿੰਡ ਢੀਮਾਵਾਲੀ ਵੱਲੋ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। Faridkot News