SSP Faridkot News: ਐਸਐਸਪੀ ਫਰੀਦਕੋਟ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਨਾਲ ਕੀਤੀ ਸਮੀਖਿਆ

SSP Faridkot News
SSP Faridkot News: ਐਸਐਸਪੀ ਫਰੀਦਕੋਟ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਨਾਲ ਕੀਤੀ ਸਮੀਖਿਆ

ਗਜਟਿਡ ਅਧਿਕਾਰੀਆਂ ਅਤੇ ਮੁੱਖ ਅਫਸਰ ਥਾਣਾ ਨਾਲ ਜ਼ਿਲ੍ਹਾ ਪੱਧਰੀ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਕੀਤੀ

SSP Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਜਿਲ੍ਹਾ ਪੱਧਰੀ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ, ਜਿਸ ਵਿੱਚ ਸਮੂਹ ਹਲਕਾ ਅਫਸਰਾਨ ਦੇ ਨਾਲ-ਨਾਲ ਸਮੂਹ ਥਾਣਿਆ ਦੇ ਮੁੱਖ ਅਫਸਰ ਥਾਣਾ ਨੇ ਵੀ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਸੰਦੀਪ ਕੁਮਾਰ ਵੀ ਮੌਜੂਦ ਰਹੇ।

ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਜ਼ਿਲ੍ਹੇ ਦੇ ਸਾਰੇ ਥਾਣਾ ਮੁਖੀਆਂ ( ਐਸ ਐਚ ਓ ) ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਡੀ ਰਣਨੀਤੀ ਸਖ਼ਤ ਕਾਰਵਾਈ ਅਤੇ ਕਮਿਊਨਿਟੀ ਅਧਾਰਿਤ ਰੋਕਥਾਮ ‘ਤੇ ਆਧਾਰਿਤ ਹੈ, ਤਾਂ ਜੋ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਗਾਈ ਜਾ ਸਕੇ। ਇਸ ਦੌਰਾਨ ਉਨ੍ਹਾਂ ਮੁੱਖ ਅਫਸਰ ਥਾਣਾ ਨੂੰ ਸਾਰੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਨਿਰੰਤਰ ਫਾਲੋ-ਅੱਪ ਅਤੇ ਬੈਕਵਰਡ ਅਤੇ ਫਾਰਵਰਡ ਲਿੰਕ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਨਾਲ ਜੁੜੀਆਂ ਵੱਡੀਆਂ ਮੱਛੀਆਂ ਨੂੰ ਫੜਿਆ ਜਾ ਸਕੇ। ਉਨ੍ਹਾਂ ਨੇ ਸੇਫ ਪੰਜਾਬ ਐਟੀ ਡਰੱਗ ਹੈਲਪਲਾਈਨ ਅਤੇ 112 ਹੈਲਪਲਾਈਨ ‘ਤੇ ਮਿਲਣ ਵਾਲੀਆਂ ਸ਼ਿਕਾਇਤਾਂ ‘ਤੇ ਫੌਰਨ ਐਕਸ਼ਨ ਲੈਣ ਲਈ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤੇ।

ਇਹ ਵੀ ਪੜ੍ਹੋ: Press Pension Scheme: ਕੈਬਨਿਟ ਮੀਟਿੰਗ ’ਚ 41 ਪ੍ਰਸਤਾਵਾਂ ਨੂੰ ਪ੍ਰਵਾਨਗੀ, ਪੱਤਰਕਾਰਾਂ ਦੀ ਪੈਨਸ਼ਨ ਰਾਸ਼ੀ ਵਧਾਈ

ਉਨ੍ਹਾਂ ਮੌਜੂਦ ਮੁੱਖ ਅਫਸਰ ਥਾਣਾ ਨੂੰ ਸੰਗਿਠਤ ਅਪਰਾਧ ਅਤੇ ਗੰਭੀਰ ਜੁਰਮਾਂ ਵਿੱਚ ਗ੍ਰਿਫਤਾਰੀਆਂ ‘ਤੇ ਧਿਆਨ ਦੇਣ ਅਤੇ ਇਹਨਾਂ ਦੇ ਚਲਾਨ ਨਿਰਧਾਰਿਤ ਸਮੇਂ ਵਿੱਚ ਪੇਸ਼ ਅਦਾਲਤ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਦੌਰਾਨ ਅੰਡਰਟ੍ਰਾਇਲ ਕੇਸਾਂ ਦੀ ਸਮੀਖਿਆ ਕਰਨ ਲਈ ਹਫ਼ਤਾਵਾਰ ਮੀਟਿੰਗਾਂ ਕਰਨ ਲਈ ਵੀ ਹੁੱਕਮ ਦਿੱਤੇ ਗਏ। ਸਾਰੇ ਥਾਣਿਆਂ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਦੇ ਹੋਏ, ਉਨ੍ਹਾਂ ਨੇ ਚੰਗਾ ਕੰਮ ਕਰਨ ਵਾਲੇ ਥਾਣਿਆ/ਯੂਨਿਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਹੋਰਨਾਂ ਨੂੰ ਵੀ ਆਪਣੇ ਕੰਮ ਵਿੱਚ ਹੋਰ ਸੁਧਾਰ ਕਰਨ ਲਈ ਕਿਹਾ। ਇਸ ਦੌਰਾਨ ਉਹਨਾਂ ਨੇ ਭਗੌੜਿਆ ਅਤੇ ਫਰਾਰ ਲੋਕਾਂ ਨੂੰ ਗ੍ਰਿਫਤਾਰ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਵੀ ਦਿੱਤੇ। SSP Faridkot News

ਫਰੀਦਕੋਟ ਪੁਲਿਸ ਵੱਲੋਂ 437 ਮੁਕੱਦਮੇ ਦਰਜ ਕਰਕੇ 674 ਨਸ਼ਾ ਤਸ਼ਕਰਾਂ ਨੂੰ ਗ੍ਰਿਫਤਾਰ ਕੀਤਾ

ਇਸ ਦੌਰਾਨ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡਾ. ਪ੍ਰਗਿਆ ਜੈਨ ਨੇ ਕਿਹਾ ਕਿ 01 ਮਾਰਚ 2025 ਤੋ ਲੈ ਕੇ ਹੁਣ ਤੱਕ ਫਰੀਦਕੋਟ ਪੁਲਿਸ ਵੱਲੋਂ 437 ਮੁਕੱਦਮੇ ਦਰਜ ਕਰਕੇ 674 ਨਸ਼ਾ ਤਸ਼ਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਫਰੀਦਕੋਟ ਪੁਲਿਸ ਵੱਲੋ 10 ਕਿੱਲੋ ਤੋ ਵੱਧ ਹੈਰੋਇਨ, 05 ਕਿੱਲੋ ਅਫੀਮ, 17 ਕੁਇੰਟਲ ਦੇ ਕਰੀਬ ਪੋਸਤ, 18 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7 ਲੱਖ ਤੋ ਜਿਆਦਾ ਡਰੱਗ ਮਨੀ ਦੀ ਬਰਾਮਦਗੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਨਸ਼ਾ ਤਸਕਰਾ ਦੀ 05 ਕਰੋੜ 44 ਲੱਖ ਤੋ ਜਿਆਦਾ ਕੀਮਤ ਦੀ ਜਾਇਦਾਦ ਮਹਿਜ ਪਿਛਲੇ 01 ਸਾਲ ਦੌਰਾਨ ਫਰੀਜ ਕਰਵਾਈ ਗਈ ਹੈ।
ਇਸਦੇ ਨਾਲ ਹੀ ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਸਾਰੇ ਸੰਗਠਿਤ ਅਪਰਾਧਾਂ ਅਤੇ ਮਾੜੇ ਅਨਸਰਾਂ ਉੱਪਰ ਤੁਰੰਤ ਅਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਅਜਿਹੇ ਅਨਸਰਾਂ ਦੀਆਂ ਗਤੀਵਿਧਿਆਂ ਉੱਪਰ ਰੋਕਥਾਮ ਫਰੀਦਕੋਟ ਪੁਲਿਸ ਦੀ ਪ੍ਰਾਥਮਿਕਤਾ ਰਹੀ ਹੈ।

ਇਸ ਮੀਟਿੰਗ ਦੌਰਾਨ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਸ਼੍ਰੀ ਸੰਦੀਪ ਕੁਮਾਰ ਵੱਲੋਂ ਸਮੂਹ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਨਵੇ ਟਰੈਡ, ਸੰਗਠਿਤ ਅਪਰਾਧ ਅਤੇ ਜਿਲ੍ਹੇ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਮੁੱਦਿਆ ਬਾਰੇ ਵੀ ਸੰਬੋਧਨ ਕੀਤਾ ਗਿਆ।