ਸਾਡੇ ਨਾਲ ਸ਼ਾਮਲ

Follow us

12.7 C
Chandigarh
Monday, February 2, 2026
More
    Home Breaking News Bharat Bhusha...

    Bharat Bhushan Ashu: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ

    Bharat Bhushan Ashu
    ਲੁਧਿਆਣਾ-: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ।

    ਪੁੱਛਗਿੱਛ ਲਈ ਭੇਜਿਆ ਸੀ ਨੋਟਿਸ

    • 2400 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਰੁਕੀ

    Bharat Bhushan Ashu: ਜਲੰਧਰ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ’ਚ ਪੱਛਮੀ ਹਲਕੇ ਦੀ ਸੀਟ ਤੋਂ ਉਪ ਚੋਣਾਂ ਇਸ ਮਹੀਨੇ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਲੁਧਿਆਣਾ ਦੇ ਵਿਜੀਲੈਂਸ ਐਸਐਸਪੀ ਜਗਤਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣਾਂ ਤੋਂ ਪਹਿਲਾਂ ਵਿਜੀਲੈਂਸ ਐਸਐਸਪੀ ਨੂੰ ਮੁਅੱਤਲ ਕਰਨਾ ਇੱਕ ਵੱਡੀ ਕਾਰਵਾਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਐਸਐਸਪੀ ਜਗਪ੍ਰੀਤ ਸਿੰਘ ਨੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜੇ ਸਨ। Bharat Bhushan Ashu

    ਇਹ ਖਬਰ ਵੀ ਪੜ੍ਹੋ : By-Elections Ludhiana: ‘ਆਪ’ ਤੇ ਕਾਂਗਰਸ ਦੇ ਉਮੀਦਵਾਰਾਂ ਦੇ ਫਲੈਕਸਾਂ ’ਚੋਂ ਪ੍ਰਦੇਸ਼ ਤੇ ਜ਼ਿਲ੍ਹਾ ਪ੍ਰਧਾਨ ਗਾਇਬ

    ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਸਐਸਪੀ ਨੇ ਬਿਨਾਂ ਕਿਸੇ ਨੂੰ ਦੱਸੇ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜੇ ਸਨ। ਜਾਣਕਾਰੀ ਅਨੁਸਾਰ, ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵੱਲੋਂ ਇੱਕ ਪੁਰਾਣੇ ਮਾਮਲੇ ’ਚ ਸੰਮਨ ਜਾਰੀ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਜ਼ਿਲ੍ਹੇ ’ਚ ਪੱਛਮੀ ਹਲਕੇ ਦੀ ਸੀਟ ਤੋਂ ਉਪ ਚੋਣਾਂ 19 ਜੂਨ ਨੂੰ ਹੋਣ ਜਾ ਰਹੀਆਂ ਹਨ, ਜਿਸ ਕਾਰਨ ਸਾਰੀਆਂ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। Bharat Bhushan Ashu

    2400 ਕਰੋੜ ਰੁਪਏ ਦੇ ਘੁਟਾਲੇ ’ਚ ਭੇਜਿਆ ਸੀ ਸੰਮਨ | Bharat Bhushan Ashu

    ਇਸ ਤੋਂ ਪਹਿਲਾਂ, ਆਸ਼ੂ ਨੂੰ ਸਰਾਭਾ ਨਗਰ ’ਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2 ਹਜ਼ਾਰ 400 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ’ਚ ਸੰਮਨ ਭੇਜੇ ਜਾ ਚੁੱਕੇ ਹਨ। ਅੱਜ, ਲੀਡਰਸ਼ਿਪ ਨੇ ਇਸ ਮਾਮਲੇ ’ਚ ਦੁਪਹਿਰ 3 ਵਜੇ ਫਿਰੋਜ਼ਪੁਰ ਰੋਡ ’ਤੇ ਸਥਿਤ ਕਾਂਗਰਸ ਚੋਣ ਦਫ਼ਤਰ ’ਚ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ। ਡੀਐਸਪੀ ਵਿਨੋਦ ਕੁਮਾਰ ਵੱਲੋਂ 4 ਜੂਨ ਨੂੰ ਜਾਰੀ ਕੀਤੇ ਗਏ ਸੰਮਨ ’ਚ, ਆਸ਼ੂ ਨੂੰ ਅੱਜ (ਸ਼ੁੱਕਰਵਾਰ, 6 ਜੂਨ) ਪੁੱਛਗਿੱਛ ਲਈ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।