ਸੀਆਰਪੀਐਫ਼ ਵੱਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ

Tree Planting Campaign
ਸੀਆਰਪੀਐਫ਼ ਨੇ ਮੋਹਾਲੀ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹੇ ਵਿੱਚ ਰੁੱਖ ਲਾਉਣ ਦੀ ਮੁਹਿੰਮ ਸ਼ੁਰੂਆਤ ਕੀਤੀ।

ਮੋਹਾਲੀ (ਐੱਮ ਕੇ ਸ਼ਾਇਨਾ) ਸੀਆਰਪੀਐਫ਼ ਨੇ ਮੋਹਾਲੀ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹੇ ਵਿੱਚ ਰੁੱਖ ਲਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਹੇਠ ਇਸ ਸੀਜ਼ਨ ਦੌਰਾਨ 13000 ਬੂਟੇ ਲਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਸੀਆਰਪੀਐਫ ਦੀ 13ਵੀਂ ਬਟਾਲੀਆਨ ਦੇ ਅਸਿਸਟੈਂਟ ਕਮਾਂਡਰ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਰਾਧੇ ਸ਼ਿਆਮ ਨੇ ਦੱਸਿਆ ਕਿ ਫੋਰਸ ਵੱਲੋਂ ਇਹ ਮੁਹਿੰਮ ਕਮਾਂਡੈਂਟ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਸੈਕਟਰ 68 ਵਿੱਚੋਂ ਸ਼ੁਰੂ ਕੀਤੀ ਗਈ। ਜਿਸ ਦੌਰਾਨ ਖੱਡੇ ਮਾਰਨ ਦਾ ਕੰਮ ਅਰੰਭ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਮੋਹਾਲੀ ‘ਚ ਡਿਫੈਂਸ ਅਕੈਡਮੀ ਸ਼ੁਰੂ,  28 ਮਈ ਤੱਕ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ

CRPF
ਸੀਆਰਪੀਐਫ਼ ਨੇ ਮੋਹਾਲੀ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹੇ ਵਿੱਚ ਰੁੱਖ ਲਾਉਣ ਦੀ ਮੁਹਿੰਮ ਸ਼ੁਰੂਆਤ ਕੀਤੀ।

ਉਨ੍ਹਾਂ ਅਨੁਸਾਰ ਜ਼ਿਲ੍ਹੇ ਵਿੱਚ ਬਰਸਾਤ ਤੋਂ ਪਹਿਲਾ 13 ਹਜ਼ਾਰ ਬੂਟੇ ਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਵਿੱਚ ਹੋਰ ਪੌਦਿਆਂ ਤੋਂ ਇਲਾਵਾ ਫਲਾਂ ਦੇ ਵੀ ਪੌਦੇ ਲਗਾਏ ਜਾ ਰਹੇ ਹਨ। ਰਾਧੇ ਸ਼ਿਆਮ ਅਨੁਸਾਰ ਇਹ ਪੌਦੇ ਪੰਜਾਬ ਦੇ ਜੰਗਲਾਤ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾਣਗੇ ਅਤੇ ਇਸ ਲਈ ਖਾਦ ਮੋਹਾਲੀ ਕਾਰਪੋਰੇਸ਼ਨ ਵੱਲੋਂ ਦਿੱਤੀ ਜਾਵੇਗੀ । ਵਰਨਣਯੋਗ ਹੈ ਕਿ ਸੀਆਰਪੀਐਫ ਨੇ ਪਿਛਲੇ ਸਾਲ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹੇ ਵਿੱਚ 10 ਹਜ਼ਾਰ ਤੋਂ ਵੱਧ ਬੂਟੇ ਲਾਏ ਸਨ ।