ਮੰਡੀਆਂ ਵਿੱਚ ਕਣਕ ਦੀ ਖ਼ਰੀਦ ਹੋਈ ਸ਼ੁਰੂ
ਪਟਿਆਲਾ (ਖੁਸ਼ਵੀਰ ਸਿੰਘ ਤੂਰ ) | ਮੰਡੀਆਂ ਵਿੱਚ ਕਣਕ ਦੀ ਅੱਜ ਤੋਂ ਸ਼ੁਰੂ ਹੋਈ ਖ਼ਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਪਹੁੰਚ ਕਰ ਦਿੱਤੀ ਗਈ ਹੈ ਇਸੇ ਤਰ੍ਹਾਂ ਹੀ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੀ ਅਨਾਜ ਮੰਡੀ ਵਿੱਚ ਅੱਜ ਕਣਕ ਦੀ ਪਹਿਲੀ ਟਰਾਲੀ ਪੁੱਜੀ
ਇਸ ਦੌਰਾਨ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਕਿਸਾਨਾਂ ਦੇ ਪਾਸ ਚੈੱਕ ਕਰਕੇ ਹੀ ਅੰਦਰ ਐਂਟਰੀ ਹੋਣ ਦਿੱਤੀ ਦੱਸਣਯੋਗ ਹੈ ਕਿ ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਹੋ ਹੋ ਚੁੱਕੀ ਹੈ ਮੰਡੀਆਂ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਲਾਈਨਾਂ ਮਾਰ ਕੇ ਡੱਬੇ ਬਣਾਏ ਗਏ ਹਨ ਜਿਸ ਵਿੱਚ ਹੀ ਕਿਸਾਨ ਵੱਲੋਂ ਆਪਣੀ ਕਣਕ ਸੁੱਟਣੀ ਹੈ ਤਾਂ ਜੋ ਮੰਡੀਆਂ ਵਿੱਚ ਜ਼ਿਆਦਾ ਇਕੱਠ ਨਾ ਹੋਵੇ ਇੱਕ ਕਿਸਾਨ ਮੰਡੀ ਵਿੱਚ ਸਿਰਫ਼ ਪੰਜਾਹ ਤੋਂ ਸੱਤਰ ਕੁਇੰਟਲ ਹੀ ਕਣਕ ਲਿਆ ਸਕਦਾ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।