ਪੰਜਾਬ ’ਚ 5 ਲੱਖ ਦੇ ਇਲਾਜ਼ ਲਈ ਕਾਰਡਾਂ ਬਣਾਉਣੇ ਹੋਏ ਸ਼ੁਰੂ

Ayushman Card

ਹੈਲਥ ਮੇਲੇ ’ਚ Ayushman Card ਅਤੇ ਆਭਾ ਆਈਡੀ ਬਣਾਈਆਂ ਗਈਆਂ

ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਸੀ ਐਚ ਸੀ ਫਿਰੋਜਸ਼ਾਹ ਵਿਖੇ ਆਯੂਸ਼ਮਾਨ ਭਵ ਪ੍ਰੋਗਰਾਮ ਤਹਿਤ ਅੱਜ ਹੈਲਥ ਮੇਲਾ ਲਾਇਆ ਗਿਆ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਦੀਪਕ ਚੰਦਰ ਐੱਸਐੱਮਓ ਫਿਰੋਜਸ਼ਾਹ ਅਤੇ ਨੇਹਾ ਭੰਡਾਰੀ ਬੀਈਈ ਨੇ ਦੱਸਿਆ ਕਿ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪ੍ਰੋਗਰਾਮ ਦੀ ਅਗ;ਵਾਈ ਕਰਦਿਆਂ ਡਾ. ਦੀਪਕ ਚੰਦਰ ਐਸਐਮਓ ਫਿਰੋਜਸ਼ਾਹ ਤੇ ਨੇਹਾ ਭੰਡਾਰੀ ਬੀ ਈ ਈ ਨੇ ਕਿਹਾ ਹੁਣ ਲਗਾਤਾਰ ਸਿਹਤ ਜਾਗਰੂਕਤਾ ਲਿਆਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਨਵੇਂ ਕਾਰਡ ਬਣਾਉਣ ਸਬੰਧੀ 17 ਸਤੰਬਰ ਤੋਂ ਕੈਪਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ! (Ayushman Card)

ਪ੍ਰੋਗਰਾਮ ਤਹਿਤ ਨਵੇਂ Ayushman Card ਬਣਾਉਣ ਤੋਂ ਇਲਾਵਾ ਖੂਨ ਦਾਨ ਕੈਂਪ ਤੇ ਅੰਗਦਾਨ ਲਈ ਕੀਤਾ ਗਿਆ ਜਾਗਰੂਕ

ਇਸ ਤੋਂ ਇਲਾਵਾ ਸਿਹਤ ਸੰਸਥਾਵਾਂ ਵਿੱਚ ਖੂਨ ਦਾਨ ਕੈਂਪ ਵੀ ਲਗਾਏ ਜਾਣਗੇ ਅਤੇ ਨਾਲ ਹੀ ਅੰਗਦਾਨ ਨੂੰ ਉਤਸਾਹਿਤ ਕਰਨ ਸਬੰਧੀ ਸੋਹੰ ਚੁੱਕ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਫ ਸਫਾਈ ਦੇ ਮਹੱਤਵ ਨੂੰ ਹੁਲਾਰਾ ਦੇਣ ਲਈ ਸਵੱਛਤਾ ਅਭਿਆਨ ਵੀ ਸਿਹਤ ਸੰਸਥਾਵਾਂ ਵਿਖੇ ਚਲਾਏ ਜਾਣਗੇ ਅਤੇ ਇਹ  ਪ੍ਰੋਗਰਾਮ 2 ਅਕਤੂਬਰ ਨੂੰ ਗ੍ਰਾਮ ਸਭਾ ਦੇ ਇਜਲਾਸ ਕਾਰਵਾਏ ਜਾਣਗੇ!।ਇਸ ਪ੍ਰੋਗਰਾਮ ਤਹਿਤ ਪਹਿਲੇ ਹਫਤੇ ਨੋਨ ਗੈਰ ਸੰਚਾਰੀ ਰੋਗ ਕਮਿਊਨੀਕੇਬਲ ਡਿਸੀਜ਼ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ ਜਦਕਿ ਦੂਸਰੇ ਹਫ਼ਤੇ ਕਮਿਊਨੀਕੇਬਲ ਡਿਸੀਜ਼ ਅਤੇ ਤੀਸਰੇ ਹਫ਼ਤੇ ਜੱਚਾ ਬੱਚਾ ਸਿਹਤ ਸੰਭਾਲ ਬਾਰੇ ਜਾਗਰੂਕਤਾ ਪ੍ਰੋਗਰਾਮ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਸਾਰੇ ਸਿਹਤ ਕਾਮੇ, ਆਂਗਣਵਾੜੀ ਸੈਂਟਰ ਅਤੇ ਪੇਂਡੂ ਵਿਕਾਸ ਦੇ ਕਾਮੇ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਪ੍ਰੋਗਰਾਮ ਉਲੀਕਣਗੇ ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਇਸ ਮੌਕੇ ਮਨਪ੍ਰੀਤ ਕੌਰ  ਸੀ.ਐਚ.ਓ, ਰਮਿੰਦਰ ਕੌਰ ਏ ਐਨ ਐਮ, ਜਗਜੀਤ ਸਿੰਘ ਆਈ.ਏ, ਯੋਗੇਸ ਆਯੁਸਮਾਨ ਮਿਤਰਾ, ਆਸ਼ਾ ਵਰਕਰਾਂ ਅਤੇ ਆਮ ਜਨਤਾ ਆਦਿ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here