ਪੁਰਾਣੀ ਪੈਨਸ਼ਨ ਸਕੀਮ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਦੇ ਪੁੱਡਾ ਗਰਾਊਂਡ ਵਿੱਚ ਸੂਬਾ ਪੱਧਰੀ ਧਰਨਾ

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਰੁਲਦੂ ਸਿੰਘ ਮਾਨਸਾ ਅਤੇ ਡਾ ਦਰਸ਼ਨ ਸਿੰਘ ਇਸ ਧਰਨੇ ਵਿਚ ਸ਼ਿਰਕਤ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵਿਸ਼ਾਲ ਸੂਬਾ ਪੱਧਰੀ ਰੈਲੀ ਪਟਿਆਲਾ ਦੇ ਪੁੱਡਾ ‘ਗਰਾਉਂਡ ਵਿਖੇ ਮੁਲਾਜ਼ਮਾ ਵਲੋਂ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਹਜ਼ਾਰਾਂ ਦੀ ਗਿਣਤੀ ਮੁਲਾਜ਼ਮਾਂ ਵਲੋਂ ਰੈਲੀ ਵਿਚ ਸ਼ਿਰਕਤ ਕੀਤੀ ਗਈ। ਇਸ ਤੋਂ ਬਿਨਾਂ ਹਰਿਆਣਾ, ਹਿਮਾਚਲ ਪ੍ਰਦੇਸ਼, ਨਵੀਂ ਦਿੱਲੀ ਦੀਆਂ ਜਥੇਬੰਦੀਆਂ ਵਲੋਂ ਵੀ ਆਪਣੇ ਮੁਲਾਜ਼ਮ ਸਾਥੀਆਂ ਨਾਲ ਸ਼ਿਰਕਤ ਕੀਤੀ ਗਈ।ਰੈਲੀ ਵਿਚ ਕਿਸਾਨ ਆਗੂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ , ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਅਤੇ ਡਾ ਦਰਸ਼ਨਪਾਲ ਵਲੋਂ ਸ਼ਮੂਲੀਅਤ ਕਰਕੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੇ ਹੱਥ ਵਿਚ ਡਟਵਾਂ ਸਮਰਥਨ ਦਿੱਤਾ ਗਿਆ।

ਇਸ ਸਬੰਧ ਵਿਚ ਮੁਲਾਜ਼ਮ ਯੁਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਯੂਨੀਅਨ ਦੀ ਇਕੋ ਇਕ ਮੰਗ ਹੈ, ਸਾਲ 2004 ਵਿਚ ਬੰਦ ਹੋਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 2017 ਵਿਚ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ, ਪਰ ਸਰਕਾਰ ਬਣਦੇ ਹੀ ਕੈਪਟਨ ਆਪਣਾ ਵਾਅਦਾ ਭੁੱਲ ਗਏ।ਸੁਖਜੀਤ ਸਿੰਘ ਨੇ ਕਿਹਾ ਕਿ ਹੁਣ ਮੁਲਾਜ਼ਮ ਜਾਗ ਗਏ ਹਨ ਤੇ ਆਪਣਾ ਹੱਕ ਲੈ ਕੇ ਹੀ ਰਹਿਣਗੇ।ਇਹ ਰੈਲੀ ਇਕ ਇਕੱਠ ਤੇ ਇਕਜੁਟਤਾ ਪੱਖੋਂ ਇਤਿਹਾਸ ਹੈ।ਇਹੋ ਨਹੀਂ ਕਾਂਗਰਸ ਪਾਰਟੀ ਸਮੇਤ ਪੂਰੇ ਪੰਜਾਬ ਦੇ ਲਗਭਗ 90 ਤੋਂ ਵੱਧ ਐਮ ਐਲ ਐਲ ਏ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਚੁੱਕੇ ਹਨ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਦੀ ਇਕੋ ਇਕ ਮੰਗ ਦਾ ਸਮਰੱਥਨ ਕਰ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ