ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 10, 2026
More
    Home Breaking News Amritsar News...

    Amritsar News: ਜਰਨੈਲ ਸ਼ਾਮ ਸਿੰਘ ਅਟਾਰੀ ਦੇ ਸ਼ਹੀਦੇ ਦਿਹਾੜੇ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ

    Amritsar News
    Amritsar News: ਜਰਨੈਲ ਸ਼ਾਮ ਸਿੰਘ ਅਟਾਰੀ ਦੇ ਸ਼ਹੀਦੇ ਦਿਹਾੜੇ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ

    ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਰਨੈਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾਂਜਲੀ ਦਿੱਤੀ

    Amritsar News: (ਰਾਜਨ ਮਾਨ) ਅਟਾਰੀ/ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

    ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ ਆਦਿ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਅਤੇ ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਬਹਾਦਰੀ ਤੇ ਸ਼ਹਾਦਤ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੁੰਦੇ ਹਨ ਅਤੇ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਇਖਲਾਕੀ ਫ਼ਰਜ਼ ਹੈ। Amritsar News

    ਇਹ ਵੀ ਪੜ੍ਹੋ: Government School: ਸਿੱਖਿਆ ਮੰਤਰੀ ਵੱਲੋਂ ਸਕੂਲ ਦਾ ਅਚਨਚੇਤ ਦੌਰਾ

    ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ’ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇ ਦੱਸਣ। ਇਸ ਮੌਕੇ ਸਰਦਾਰ ਸ਼ਾਮ ਸਿੰਘ ਅਟਾਰੀ ਦੇ ਪਰਿਵਾਰ ਦੇ ਮੈਂਬਰਾਂ ਅਤੇ ਟਰੱਸਟ ਦੇ ਅਹੁਦੇਦਾਰ ਕਰਨਲ ਹਰਿੰਦਰ ਸਿੰਘ ਅਟਾਰੀ, ਮਲਵਿੰਦਰ ਅਟਾਰੀ, ਬੀਰ ਇੰਦਰ ਸਿੰਘ, ਜਨਰਲ ਸਕੱਤਰ ਸ੍ਰੀ ਹਰਪੀਰਤ ਸਿੰਘ ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਬੀਬਾ ਜਸਪ੍ਰੀਤ ਕੌਰ, ਬੀਬਾ ਸੰਦੀਪ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਇੰਦਰ ਜਸਬੀਰ ਸਿੰਘ ਸੰਧੂ ਲੋਪੋਕੇ, ਅਨੰਤਬੀਰ ਸਿੰਘ, ਚਰਨਜੀਤ ਸਿੰਘ, ਰਮਨਦੀਪ ਕੌਰ, ਰਵੀ ਇੰਦਰ ਸਿੰਘ, ਕਰਨਲ ਗੁਰਬੰਤ ਸਿੰਘ, ਸ੍ਰੀਮਤੀ ਹਰਮਨ ਸਿੰਘ, ਜਸਕਿਰਨ ਕੌਰ, ਰਮਨਦੀਪ ਕੌਰ, ਸਰਪੰਚ ਅਟਾਰੀ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਉੱਘੀ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਕਿਤਾਬ ਸਿੱਖ ਰਾਜ ਦੇ ਆਖ਼ਰੀ ਥੰਮ-ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਰਿਲੀਜ਼ ਵੀ ਕੀਤਾ ਗਿਆ।