ਸਾਡੇ ਨਾਲ ਸ਼ਾਮਲ

Follow us

17.8 C
Chandigarh
Saturday, February 14, 2026
More
    Home ਸੂਬੇ ਪੰਜਾਬ ਐੱਸਏਐੱਸ ਨਗਰ ਵ...

    ਐੱਸਏਐੱਸ ਨਗਰ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ

    Function, RepublicDay, SASNagar

    ਰਾਜਪਾਲ ਲਹਿਰਾਉਣਗੇ  ਰਾਸ਼ਟਰੀ ਝੰਡਾ

    ਮੁੱਖ ਮੰਤਰੀ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ

    ਚੰਡੀਗੜ੍ਹ, ਸੱਚ ਕਹੂੰ ਨਿਊਜ਼

    ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਐਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਸਮਾਰੋਹ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਲਹਿਰਾਉਣਗੇ ਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ 2019 ਨੂੰ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਸ੍ਰੀ ਰਾਣਾ ਕੇ. ਪੀ. ਸਿੰਘ ਹੁਸ਼ਿਆਰਪੁਰ ਤੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

    ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜਲੰਧਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ, ਜੰਗਲਾਤ, ਜੰਗਲੀ ਜੀਵ ਤੇ ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਫਰੀਦਕੋਟ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਫਿਰੋਜ਼ਪੁਰ, ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਫਤਹਿਗੜ੍ਹ ਸਾਹਿਬ, ਸਮਾਜਿਕ ਸੁਰੱਖਿਆ ਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਕਪੂਰਥਲਾ, ਉਚੇਰੀ ਸਿੱਖਿਆ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਰੂਪਨਗਰ, ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਲੁਧਿਆਣਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੋਗਾ, ਸਹਿਕਾਰਤਾ ਤੇ ਜੇਲ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਐੱਸਬੀਐੱਸ ਨਗਰ, ਬਿਜਲੀ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਤਰਨ ਤਾਰਨ, ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਗੁਰਦਾਸਪੁਰ, ਪਸ਼ੂ ਪਾਲਣ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਸੰਗਰੂਰ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਤੇ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣਗੇ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here