Shaheed Udham Singh: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਅੱਜ

Shaheed Udham Singh
Shaheed Udham Singh: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਅੱਜ

Shaheed Udham Singh: ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਪੁੱਜਣਗੇ

  • ਭਵਾਨੀਗੜ੍ਹ, ਸੁਨਾਮ, ਭੀਖੀ ਸੜਕ ਦਾ ਨਾਂਅ ਰੱਖਿਆ ਜਾਵੇਗਾ ਸ਼ਹੀਦ ਦੇ ਨਾਂਅ ’ਤੇ | Shaheed Udham Singh

Shaheed Udham Singh: ਸੁਨਾਮ ਊਧਮ ਸਿੰਘ ਵਾਲਾ (ਗੁਰਪ੍ਰੀਤ ਸਿੰਘ/ ਕਰਮ ਥਿੰਦ)। ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਹੀ ਰਾਜ ਪੱਧਰੀ ਸਮਾਗਮ ਕਰਕੇ ਮਨਾਇਆ ਜਾ ਰਿਹਾ ਹੈ। ਇਸ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵੱਡੀ ਗਿਣਤੀ ਆਗੂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।

ਸੁਨਾਮ ਦੀ ਅਨਾਜ ਮੰਡੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਨਾਜ ਮੰਡੀ ’ਚ ਇੱਕ ਵੱਡਾ ਵਾਟਰ ਪਰੂਫ ਟੈਂਟ ਲਾਇਆ ਗਿਆ ਹੈ, ਜਿਸ ਨਾਲ ਮੀਂਹ ਕਣੀ ਦੇ ਮੌਸਮ ’ਚ ਵੀ ਪ੍ਰੋਗਰਾਮ ’ਚ ਕੋਈ ਖਲਲ ਨਹੀਂ ਪਵੇਗੀ। ਇਸ ਦੌਰਾਨ ਸਮੁੱਚੇ ਸ਼ਹਿਰ ਨੂੰ ਵਿਸ਼ੇਸ਼ ਰੂਪ ਨਾਲ ਸਜਾਇਆ ਜਾ ਰਿਹਾ ਹੈ, ਥਾਂ-ਥਾਂ ’ਤੇ ਸ਼ਹੀਦ ਊਧਮ ਸਿੰਘ ਦੀਆਂ ਤਸਵੀਰਾਂ ਅਤੇ ਇਨਕਲਾਬੀ ਨਾਅਰੇ ਲਿਖੇ ਜਾ ਰਹੇ ਹਨ। Shaheed Udham Singh

Read Also : ਐੱਸਬੀਆਈ ਘੁਟਾਲੇ ਦਾ ਮੁੱਖ ਮੁਲਜ਼ਮ ਕਲਰਕ ਫਰੀਦਕੋਟ ਤੋਂ ਗ੍ਰਿਫ਼ਤਾਰ

ਸਮਾਗਮ ਵਿੱਚ ਵੱਡੀ ਗਿਣਤੀ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਕਾਰਨ ਜ਼ਿਲ੍ਹਾ ਸੰਗਰੂਰ ਦਾ ਸਮੁੱਚਾ ਪ੍ਰਸ਼ਾਸਨ ਪ੍ਰਬੰਧਾਂ ’ਤੇ ਲੱਗਿਆ ਹੋਇਆ ਹੈ। ਸੁਨਾਮ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ ਸੂਬਾਈ ਆਗੂ ਵੱਡੀ ਗਿਣਤੀ ਵਿੱਚ ਪੁੱਜ ਰਹੇ ਹਨ।

Shaheed Udham Singh

ਉਹਨਾਂ ਆਖਿਆ ਕਿ ਉਹਨਾਂ ਨੂੰ ਮਾਣ ਹਾਸਲ ਹੈ ਕਿ ਉਹ ਉਸ ਸ਼ਹੀਦ ਦੀ ਧਰਤੀ ਨਾਲ ਸਬੰਧਿਤ ਕੈਬਨਿਟ ਮੰਤਰੀ ਹੈ ਅਤੇ ਲੋਕਾਂ ਦੀ ਸੇਵਾ ਵਿੱਚ ਲੱਗਿਆ ਹੋਇਆ ਹੈ। ਉਹਨਾਂ ਆਖਿਆ ਕਿ ਰਾਜ ਪੱਧਰੀ ਸਮਾਗਮ ਦੌਰਾਨ ਕੰਬੋਜ ਭਾਈਚਾਰੇ ਦੀਆਂ ਵੱਡੀਆਂ ਮੰਗਾਂ ਪੰਜਾਬ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ, ਜਿਨ੍ਹਾਂ ਵਿੱਚ ਭਵਾਨੀਗੜ੍ਹ ਸੁਨਾਮ ਭੀਖੀ ਸੜਕ ਦਾ ਨਾਂਅ ਸ਼ਹੀਦ ਉਧਮ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇਗਾ, ਜਿਸ ਦਾ ਕੱਲ੍ਹ ਨਾਮਕਰਨ ਵੀ ਹੋ ਜਾਵੇਗਾ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

ਜਥੇਬੰਦੀਆਂ ਵੀ ਐਕਸ਼ਨ ਦੇ ਮੂਡ ’ਚ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ’ਚ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ ਉੱਥੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਖਾਤਰ ਸੰਘਰਸ਼ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਨੇ ਐਲਾਨ ਕੀਤਾ ਹੋਇਆ ਹੈ ਕਿ ਉਹ ਇਸ ਦਿਨ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੀਆਂ। ਇਨ੍ਹਾਂ ’ਚ ਕਈ ਮਜ਼ਦੂਰ ਮੁਲਾਜ਼ਮ ਬੇਰੁਜ਼ਗਾਰ ਅਧਿਆਪਕ ਤੇ ਆਦਰਸ਼ ਸਕੂਲ ਦੇ ਅਧਿਆਪਕ ਨਾਲ ਸਬੰਧਿਤ ਜਥੇਬੰਦੀ ਦੀਆਂ ਸ਼ਾਮਲ ਹਨ, ਜਿਨ੍ਹਾਂ ਨੇ ਬੀਤੇ ਦਿਨ ਤੋਂ ਰੋਸ ਪ੍ਰਦਰਸ਼ਨ ਸਬੰਧੀ ਐਲਾਨ ਕੀਤਾ ਹੋਇਆ ਹੈ, ਜਿਸ ਕਾਰਨ ਸਮੁੱਚੇ ਜ਼ਿਲ੍ਹੇ ’ਚ ਪੁਲਿਸ ਪਾਰਟੀ ਪੂਰੀ ਤਰ੍ਹਾਂ ਚੌਕਸ ਹੈ।