ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ
(ਐੱਮ ਕੇ ਸ਼ਾਇਨਾ) ਮੁਹਾਲੀ। Punjab News ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਰਵਿੰਦ ਕੇਜਰੀਵਾਲ ’ਤੇ ਚੱਲ ਰਹੇ ਕੇਸਾਂ ਨੂੰ ਝੂਠੇ ਕਰਾਰ ਦਿੰਦਿਆਂ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣ ਵਿਰੁੱਧ ਮੰਗਲਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਏਜੰਸੀਆਂ ਕੋਲ ਅਰਵਿੰਦ ਕੇਜਰੀਵਾਲ ਜਾਂ ਕਿਸੇ ‘ਆਪ’ ਆਗੂ ਖ਼ਿਲਾਫ਼ ਕਿਸੇ ਵੀ ਘਪਲੇ ਦਾ ਕੋਈ ਸਬੂਤ ਨਹੀਂ ਹੈ ਪਰ ਉਹ ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਆਸੀ ਕੈਦੀ ਹਨ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Mansa News: ਡੀਸੀ ਦਫ਼ਤਰ ਵੱਲ ਵਧਦੇ ਪੱਲੇਦਾਰਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ
ਮੋਹਾਲੀ ਦੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਨੇੜੇ ’ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਹੋਏ ਰਾਜ ਪੱਧਰੀ ਪ੍ਰਦਰਸ਼ਨ ’ਚ ਹਜ਼ਾਰਾਂ ਲੋਕ ਇਕੱਠੇ ਹੋਏ। ਇਸ ਧਰਨੇ ਵਿੱਚ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ, ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੰਚ ਸੰਚਾਲਨ ਕੀਤਾ ਅਤੇ ਅਰਵਿੰਦ ਕੇਜਰੀਵਾਲ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਾਰਵਾਈਆਂ ਦੱਸਦਿਆਂ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।
ਲੋਕਤੰਤਰ ਲਈ ਆਵਾਜ਼ ਉਠਾਉਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਆਪ’ ਨੇ ਦਿੱਲੀ ਅਤੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕੰਮ ਕੀਤੇ ਹਨ। ਇਹ ਗੱਲ ਪੂਰੇ ਦੇਸ਼ ਵਿੱਚ ਫੈਲੀ ਹੋਈ ਸੀ, ਇਸ ਲਈ ਭਾਜਪਾ ਡਰ ਗਈ ਅਤੇ ‘ਆਪ’ ਆਗੂਆਂ ਨੂੰ ਝੂਠੇ ਕੇਸ ਤਹਿਤ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਦੀ ਲਹਿਰ ਹੈ। ਉਹ ਇੱਕ ਵਿਚਾਰ ਹਨ ਭਾਜਪਾ ਨੇ ਉਹਨਾਂ ਦੇ ਖਿਲਾਫ ਝੂਠਾ ਕੇਸ ਦਰਜ ਕੀਤਾ ਅਤੇ ਉਨਾਂ ਨੂੰ ਰੋਕਣ ਲਈ ਜੇਲ੍ਹ ਵਿੱਚ ਬੰਦ ਕਰ ਦਿੱਤਾ। ਉਨ੍ਹਾਂ ਨੇ ਚੋਣਾਂ ਤੋਂ ਠੀਕ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਸਾਡੇ ਲੋਕਤੰਤਰ ਲਈ ਆਵਾਜ਼ ਉਠਾਉਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ, ਇਹ ਬਹੁਤ ਹੀ ਨਿੰਦਣਯੋਗ ਹੈ। Punjab News