Punjab State Level Sports : ਵਿਧਾਇਕ ਲਖਵੀਰ ਸਿੰਘ ਰਾਏ ਨੇ ਜੂਡੋ ਤੇ ਸਾਫਟਬਾਲ ਦੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਤੇ ਸਕਾਰਾਤਮਕ ਦਿਸ਼ਾ ਦੇਣ ਲਈ ਖੇਡਾਂ ਦੀ ਅਹਿਮ ਭੂਮਿਕਾ : ਵਿਧਾਇਕ ਰਾਏ

Satinder Mathur  Picture
Published On

Punjab State Level Sports: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਜੂਡੋ ਅਤੇ ਸਾਫਟਬਾਲ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੂਡੋ ਦੇ (ਵਿਸ਼ੇਸ਼ ਲੋੜਾਂ ਵਾਲੇ) ਖਿਡਾਰੀਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਸਾਫਟਬਾਲ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਤੇ ਸਕਾਰਾਤਮਕ ਦਿਸ਼ਾ ਦੇਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਹ ਵੀ ਪੜ੍ਹੋ: Fatehgarh Sahib News: ਨਰਿੰਦਰ ਸਿੰਘ ਮਾਵੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

 ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਸੂਬਾ ਤੇ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਢੁਕਵੇਂ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਛੇਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਦੇ 55 ਕਿਲੋਗ੍ਰਾਮ ਭਾਰ ਵਰਗ ਵਿੱਚ ਸੁਖਮਨਪਾਲ ਸਿੰਘ ਨੇ ਪਹਿਲਾ, ਨੈਤਿਕ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਤੇ ਕੇਸ਼ਵ ਨੇ ਤੀਜਾ ਸਥਾਨ ਹਾਸਲ ਕੀਤਾ। 

ਇਸੇ ਤਰ੍ਹਾਂ 60 ਕਿਲੋਗ੍ਰਾਮ ਭਾਰ ਵਰਗ ਵਿੱਚ ਸੰਦੀਪ ਸਿੰਘ ਨੇ ਪਹਿਲਾ ਅਤੇ ਬਲਰਾਜ ਮਾਹੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ 66 ਕਿਲੋਗ੍ਰਾਮ ਭਾਰ ਵਰਗ ਵਿੱਚ ਰੋਹਿਤ ਕੁਮਾਰ ਨੇ ਪਹਿਲਾ ਅਤੇ ਅਨਮੋਲ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਸੀਨੀਅਰ ਮੈਨ ਵਰਗ ਦੇ 55 ਕਿਲੋਗ੍ਰਾਮ ਭਾਰ ਵਰਗ ਵਿੱਚ ਵਰਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 60 ਕਿਲੋਗ੍ਰਾਮ ਭਾਰ ਵਰਗ ਵਿੱਚ ਸਾਹਿਲਦੀਪ ਨੇ ਪਹਿਲਾ ਅਤੇ ਸਰਾਜਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। 

ਜ਼ਿਲ੍ਹਾ ਖੇਡ ਅਫ਼ਸਰ ਨੇ ਸਾਫਟਬਾਲ ਦੇ ਨਤੀਜਿਆਂ ਬਾਰੇ ਦੱਸਿਆ ਕਿ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਮੋਗਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 13-9 ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਲੁਧਿਆਣਾ ਦੀ ਟੀਮ ਨੇ ਪਟਿਆਲਾ ਨੂੰ 1-0 ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਇਸੇ ਤਰ੍ਹਾਂ 21-30 ਉਮਰ ਵਰਗ ਦੀਆਂ ਲੜਕੀਆਂ ਦੇ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਮੋਗਾ ਦੀ ਟੀਮ ਨੂੰ 13-3 ਦੇ ਫ਼ਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।

Comments

Post Your Comment

About The Author

Related Posts