Justice Yashwant Verma: ਜਸਟਿਸ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫਾ, ਜਾਣੋ ਕਾਰਨ
ਦਿੱਲੀ ਵਾਲੇ ਘਰ ’ਚੋਂ ਮਿਲੇ ਸਨ ਭਾਰੀ ਗਿਣਤੀ ’ਚ ਸੜੇ ਹੋਏ ਨੋਟ
Justice Yashwant Verma: ਨਵੀਂ ਦਿੱਲੀ (ਏਜੰਸੀ)। ਇਲਾਹਾਬਾਦ ਹਾਈ ਕੋਰਟ ’ਚ ਤਾਇਨਾਤ ਜਸਟਿਸ ਯਸ਼ਵੰਤ ਵਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਦਿੱਲੀ ਵਾਲੇ ਘਰ ’ਚ ਵੱਡੀ ਮਾਤਰਾ ’ਚ ਸੜੇ ਹੋਏ ਨੋਟ ਮਿਲਣ ਦੇ ਮਾਮਲੇ ’ਚ ਉਨ੍ਹਾਂ ਵਿਰੁੱਧ ਅੰਦਰੂਨੀ ਜਾਂਚ ਚੱਲ ਰਹੀ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਦਿੱਲੀ ਵਾਲੇ ਘਰ ਵਿੱਚ ਸੜੀ ਹੋਈ ਨਕਦੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਇਲਾਹਾਬਾਦ ਹਾਈ ਕੋਰਟ ’ਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ 5 ਅਪਰੈਲ, 2025 ਨੂੰ ਸਹੁੰ ਚੁੱਕੀ। ਉਨ੍ਹਾਂ ਨੂੰ ਅਸਥਾਈ ਤੌਰ ’ਤੇ ਨਿਆਂਇਕ ਕੰਮ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਮਹਾਂਦੋਸ਼ ਦੀ ਕਾਰਵਾਈ ’ਤੇ ਵਿਚਾਰ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ। ਕਈ ਸੰਸਦ ਮੈਂਬਰਾਂ ਨੇ ਜਸਟਿਸ ਵਰਮਾ ਨੂੰ ਹਟਾਉਣ ਲਈ ਸੰਸਦ ’ਚ ਨੋਟਿਸ ਦਿੱਤਾ ਸੀ। ਇਸ ਵੇਲੇ, ਇੱਕ ਅੰਦਰੂਨੀ ਜਾਂਚ ਕਮੇਟੀ ਜਸਟਿਸ ਵਰਮਾ ਦੀ ਜਾਂਚ ਕਰ ਰਹੀ ਹੈ।
Also Read : Nitish Kumar: ਅੱਜ ਤੋਂ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ ਨੀਤੀਸ਼ ਕੁਮਾਰ
