Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ

Sach Kahoon Punjabi Desk Picture
Published On

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Petrol-Diesel Price: ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਇਸ ਦੌਰਾਨ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ‘ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। Petrol Diesel Price

ਇਹ ਵੀ ਪੜ੍ਹੋ: ਵਿਜੀਲੈਂਸ ਨੇ ਨਿਗਮ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਕੀਤਾ ਕਾਬੂ

ਦਿੱਲੀ ਵਿੱਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ ‘ਤੇ ਹਫਤੇ ਦੇ ਅੰਤ ‘ਚ ਅਮਰੀਕੀ ਕਰੂਡ 0.61 ਫੀਸਦੀ ਡਿੱਗ ਕੇ 76.57 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 0.51 ਫੀਸਦੀ ਡਿੱਗ ਕੇ 81.92 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ। ਦੇਸ਼ ਦੇ ਚਾਰ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ। Petrol-Diesel Price

ਮਹਾਂਨਗਰ………….        ਪੈਟਰੋਲ………              ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ………………………96.72………………………89.62
ਮੁੰਬਈ…………………… 106.31………………………94.27
ਚੇਨਈ……………………102.73……………………94.33
ਕੋਲਕਾਤਾ………………106.03……………………92.76

About The Author

Related Posts