Chandigarh Crime News: ਚੰਡੀਗੜ੍ਹ ’ਚ 17 ਸਾਲਾ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ, ਦੋਸਤ ਗੰਭੀਰ ਜ਼ਖ਼ਮੀ

ਬਾਈਕਾਂ ’ਤੇ ਆਏ 12 ਨੌਜਵਾਨਾਂ ਨੇ ਦੁਕਾਨ ’ਤੇ ਕੀਤਾ ਹਮਲਾ, ਪੁਲਿਸ ਨੇ ਇੱਕ ਨਾਬਾਲਗ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਚੰਡੀਗੜ੍ਹ ’ਚ 17 ਸਾਲਾ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਹਮਲੇ ਵਿੱਚ ਉਸ ਦਾ ਦੋਸਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਘਟਨਾ ਰਾਤ ਕਰੀਬ 10:30 ਵਜੇ ਵਾਪਰੀ, ਜਦੋਂ ਬਾਈਕਾਂ ’ਤੇ ਸਵਾਰ ਹੋ ਕੇ ਆਏ ਕਰੀਬ 12 ਨੌਜਵਾਨਾਂ ਨੇ ਬਾਜ਼ਾਰ ਵਿੱਚ ਇੱਕ ਦੁਕਾਨ ’ਤੇ ਮੌਜ਼ੂਦ ਦੋਵਾਂ ਨਾਬਾਲਗਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਨ੍ਹਾਂ ਦੇ ਸਿਰ, ਪੇਟ ਤੇ ਪਿੱਠ ’ਤੇ ਵਾਰ ਕੀਤੇ।

ਜ਼ਖ਼ਮੀਆਂ ਨੂੰ ਸੈਕਟਰ-16 ਦੇ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਸੈਕਟਰ-41 ਦੇ ਰਹਿਣ ਵਾਲੇ ਮੋਕਸ਼ (17) ਦੀ ਮੌਤ ਹੋ ਗਈ। ਉਸ ਦਾ ਦੋਸਤ ਜਸ਼ਨ (17) ਹਸਪਤਾਲ ’ਚ ਦਾਖ਼ਲ ਹੈ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਹਮਲਾਵਰ ਬਾਈਕਾਂ ’ਤੇ ਫ਼ਰਾਰ ਹੋ ਗਏ। ਘਟਨਾ ਸਥਾਨ ਤੋਂ ਕਰੀਬ 500 ਮੀਟਰ ਦੀ ਦੂਰੀ ’ਤੇ ਪੁਲਿਸ ਬੀਟ ਬਾਕਸ ਹੋਣ ਦੇ ਬਾਵਜੂਦ ਹਮਲੇ ਸਮੇਂ ਪੁਲਿਸ ਦੀ ਮੌਜ਼ੂਦਗੀ ਨਾ ਦਿਖਾਈ ਦੇਣ ’ਤੇ ਦੁਕਾਨਦਾਰਾਂ ਨੇ ਸਵਾਲ ਉਠਾਏ ਹਨ। Chandigarh Crime News

ਮੋਕਸ਼ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਦੋ ਦਿਨ ਪਹਿਲਾਂ ਰਾਮਲੀਲਾ ਨੂੰ ਲੈ ਕੇ ਉਸ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਇਸ ਸਬੰਧੀ ਪੁਲਿਸ ਥਾਣਾ-39 ਨੂੰ ਵੀ ਜਾਣਕਾਰੀ ਦਿੱਤੀ ਗਈ ਸੀ, ਪਰ ਉਨ੍ਹਾਂ ਦੇ ਦੋਸ਼ ਮੁਤਾਬਕ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਪੁਰਾਣੇ ਝਗੜੇ ਸਬੰਧੀ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ, ਲਲਿਤ ਉਰਫ਼ ਮੋਕਸ਼ ਦੀ ਉਮਰ 17 ਸਾਲ ਸੀ ਤੇ ਉਹ 12ਵੀਂ ਜਮਾਤ ’ਚ ਪੜ੍ਹਦਾ ਸੀ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਡੀਐੱਸਪੀ ਧੀਰਜ ਕੁਮਾਰ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਕੁਝ ਦੂਰੀ ’ਤੇ ਰਾਮਲੀਲਾ ਦਾ ਪ੍ਰੋਗਰਾਮ ਚੱਲ ਰਿਹਾ ਸੀ, ਜਿੱਥੇ ਪੁਲਿਸ ਫੋਰਸ ਤਾਇਨਾਤ ਸੀ। ਉਨ੍ਹਾਂ ਮੁਤਾਬਕ, ਹਮਲਾਵਰਾਂ ਨੇ ਵਾਰਦਾਤ ਲਈ ਅਜਿਹੀ ਥਾਂ ਚੁਣੀ, ਜੋ ਪੁਲਿਸ ਦੀ ਤਾਇਨਾਤੀ ਵਾਲੇ ਸਥਾਨ ਤੋਂ ਕੁਝ ਦੂਰ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਤੇ ਇੱਕ ਨਾਬਾਲਗ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। Chandigarh Crime News

ਇਹ ਵੀ ਪੜ੍ਹੋ : Crime News: ਪਤਨੀ ਨੂੰ ਮਾਰ ਪਤੀ ਨੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ’ਚ ਜੁਟੀ

About The Author

Related Posts