Punjab Weather News: ਮੀਂਹ ਮਗਰੋਂ ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ, ਵੱਧ ਤੋਂ ਵੱਧ ਤਾਪਮਾਨ 4.8 ਡਿਗਰੀ ਡਿੱਗਿਆ

ਮੀਂਹ ਮਗਰੋਂ ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ, ਵੱਧ ਤੋਂ ਵੱਧ ਤਾਪਮਾਨ 4.8 ਡਿਗਰੀ ਡਿੱਗਿਆ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਪੈਣ ਤੋਂ ਬਾਅਦ ਮੌਸਮ ਨੇ ਕਰਵਟ ਲੈ ਲਈ ਹੈ ਤੇ ਲੋਕਾਂ ਨੂੰ ਠੰਢ ਦਾ ਅਹਿਸਾਸ ਹੋਣ ਲੱਗ ਪਿਆ ਹੈ। ਸੂਬੇ ਦੇ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 8.6 ਡਿਗਰੀ ਹੇਠਾਂ ਪਹੁੰਚ ਗਿਆ ਹੈ। ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ, 12 ਤੋਂ 15 ਅਕਤੂਬਰ ਤੱਕ ਪੰਜਾਬ ਤੇ ਆਸ-ਪਾਸ ਦੇ ਇਲਾਕਿਆਂ ’ਚ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਬਿਜਲੀ ਡਿੱਗਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਮੌਸਮੀ ਹਾਲਾਤਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। Punjab Weather Forecast

ਮੌਸਮ ਵਿਭਾਗ ਮੁਤਾਬਕ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਤੇ ਸੰਗਰੂਰ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ’ਚ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦਾ ਖ਼ਦਸ਼ਾ ਹੈ। ਮੌਸਮ ਵਿਭਾਗ ਅਨੁਸਾਰ, ਹਿਮਾਚਲ ਪ੍ਰਦੇਸ਼ ਦੇ ਆਸ-ਪਾਸ ਪੱਛਮੀ ਗੜਬੜੀ ਸਰਗਰਮ ਹੈ। ਇਸ ਦੇ ਨਾਲ ਹਰਿਆਣਾ ਤੇ ਨੇੜਲੇ ਇਲਾਕਿਆਂ ਵਿੱਚ ਉੱਪਰੀ ਹਵਾਵਾਂ ’ਚ ਚੱਕਰਵਾਤੀ ਸਰਕੂਲੇਸ਼ਨ ਵੀ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਕਾਰਨ ਪੰਜਾਬ ਅਤੇ ਚੰਡੀਗੜ੍ਹ ’ਚ ਮੀਂਹ, ਗਰਜ-ਚਮਕ ਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। Punjab Weather Forecast

ਇਹ ਵੀ ਪੜ੍ਹੋ : Ghagga News: ਲੱਭਿਆ ਪਰਸ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ

About The Author

Related Posts