Rajbir Singh Ghuman: ਭ੍ਰਿਸ਼ਟਾਚਾਰ ਮਾਮਲਾ, ਸੀਬੀਆਈ ਅੱਗੇ ਪੇਸ਼ ਹੋਏ ਘੁੰਮਣ, ਛੇ ਘੰਟੇ ਹੋਈ ਪੁੱਛ ਪੜਤਾਲ
ਤਬਾਦਲਿਆਂ, ਤਾਇਨਾਤੀਆਂ ਤੇ ਟੈਂਡਰਾਂ ’ਚ ਕਥਿਤ ਭ੍ਰਿਸ਼ਟਾਚਾਰ ਸਬੰਧੀ ਦਰਜ ਐ ਐੱਫ਼ਆਈਆਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਤਬਾਦਲਿਆਂ ਨੂੰ ਕਰਦੇ ਕੋਏ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਸ਼ੁੱਕਰਵਾਰ ਨੂੰ ਸੀਬੀਆਈ ਅੱਗੇ ਪੇਸ਼ ਹੋ ਗਏ। ਇਸ ਤੋਂ ਪਹਿਲਾਂ ਰਾਜਬੀਰ ਘੁੰਮਣ ਨੂੰ 2 ਵਾਰ ਪਹਿਲਾਂ ਵੀ ਪੇਸ਼ ਹੋਣ ਲਈ ਸੰਮਨ ਜਾਰੀ ਹੋ ਚੁੱਕਿਆ ਸੀ, ਪਰ ਦੋਵੇਂ ਵਾਰ ਰਾਜਬੀਰ ਸਿੰਘ ਘੁੰਮਣ ਪੇਸ਼ ਨਹੀਂ ਹੋਏ ਸਨ ਪਰ ਸੁਪਰੀਮ ਕੋਰਟ ਵੱਲੋਂ ਗ੍ਰਿਫ਼ਤਾਰੀ ’ਤੇ ਰੋਕ ਲਾਏ ਜਾਣ ਤੋਂ ਬਾਅਦ ਤੀਜ਼ੇ ਸੰਮਨ ’ਤੇ ਰਾਜਬੀਰ ਘੁੰਮਣ ਸੀਬੀਆਈ ਅੱਗੇ ਪੇਸ਼ ਹੋ ਗਏ ਹਨ। Rajbir Singh Ghuman
ਉਹ ਸ਼ੁੱਕਰਵਾਰ ਨੂੰ ਸੀਬੀਆਈ ਦੇ ਦਫ਼ਤਰ ਵਿੱਚ ਢਾਈ ਵਜੇ ਪੁੱਜੇ ਅਤੇ ਉਸ ਤੋਂ ਬਾਅਦ ਦੇਰ ਸ਼ਾਮ 8:30 ਵਜੇ ਉਹ ਸੀਬੀਆਈ ਦਫ਼ਤਰ ’ਚੋਂ ਬਾਹਰ ਆਏ ਉਨ੍ਹਾਂ ਕੋਲੋਂ ਲਗਭਗ ਛੇ ਘੰਟੇ ਪੁੱਛ ਪੜਤਾਲ ਕੀਤੀ ਗਈ ਉਨ੍ਹਾਂ ਨੂੰ ਦੁਬਾਰਾ ਸੋਮਵਾਰ ਨੂੰ ਦੁਪਹਿਰ ਬਾਅਦ ਢਾਈ ਵਜੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ ਅੱਜ ਕੀ ਪੁੱਛ ਪੜਤਾਲ ਕੀਤੀ ਗਈ ਅਤੇ ਪੁੱਛ ਪੜਤਾਲ ਕਰਨ ਵਾਲੇ ਕਿਹੜੇ ਅਧਿਕਾਰੀ ਹਨ, ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲ ਸਕੀ।ਸੂਤਰਾਂ ਅਨੁਸਾਰ ਸੀਬੀਆਈ ਨੇ ਰਾਜਬੀਰ ਸਿੰਘ ਘੁੰਮਣ ਨੂੰ ਬੀਤੇ ਦਿਨ ਵਟਸਐਪ ਰਾਹੀਂ ਨੋਟਿਸ ਭੇਜਿਆ ਸੀ। ਇਸ ਤੋਂ ਬਾਅਦ ਉਹ ਅੱਜ ਆਪਣੇ ਵਕੀਲ ਨਾਲ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ।
ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਜਬੀਰ ਘੁੰਮਣ ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਵਿੱਚ ਹੋਰ ਵਿਅਕਤੀਆਂ ਨੂੰ ਜਾਰੀ ਕੀਤੇ ਜਾ ਰਹੇ ਨੋਟਿਸਾਂ ਦੀ ਪਾਲਣਾ ਵੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਉਹ ਪੇਸ਼ ਨਹੀਂ ਹੋਏ। ਅੱਜ ਦੀ ਪੇਸ਼ੀ ਇਸ ਲਈ ਵੀ ਮਹੱਤਵਪੂਰਨ ਹੈ ਕਿ ਹੁਣ ਜਾਂਚ ਏਜੰਸੀ ਉਨ੍ਹਾਂ ਨੂੰ ਮਾਮਲੇ ਨਾਲ ਜੁੜੇ ਤੱਥਾਂ ਬਾਰੇ ਸਵਾਲ ਕਰ ਸਕਦੀ ਹੈ। ਹਾਲਾਂਕਿ ਪੁੱਛਗਿੱਛ ਦੌਰਾਨ ਕੀ ਸਵਾਲ ਕੀਤੇ ਗਏ ਜਾਂ ਰਾਜਬੀਰ ਘੁੰਮਣ ਨੇ ਕੀ ਜਵਾਬ ਦਿੱਤੇ, ਇਸ ਬਾਰੇ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ।
ਇਹ ਵੀ ਪੜ੍ਹੋ : Social Media Ban: ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਦੀ ਮੰਗ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ