Punjab
Punjab Weather Update: ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਬਠਿੰਡਾ ਸਭ ਤੋਂ ਗਰਮ
ਪੰਜਾਬ ਦਾ ਬਠਿੰਡਾ ਜ਼ਿਲ੍ਹਾ ਰਿਹਾ ਸਭ ਤੋਂ ਗਰਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ’ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ 39 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ’ਚ ਦਰਜ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਫਿਰੋਜ਼ਪੁਰ ਤੇ ਸੰਗਰੂਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਗੁਰਦਾਸਪੁਰ, ਅੰਮ੍ਰਿਤਸਰ ਅਤੇ ਨਵਾਂਸ਼ਹਿਰ ’ਚ ਵੀ ਮੀਂਹ ਦੇ ਆਸਾਰ ਹਨ। Punjab Weather Update
ਇਹ ਵੀ ਪੜ੍ਹੋ : MSG Bhandara: ਬਰਨਾਵਾ ਤੇ ਬੂਧਰ ਵਾਲੀ ’ਚ ਗੂੰਜਿਆ ਗੁਰੂਜੱਸ
ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਕਈ ਸਥਾਨਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਐਤਵਾਰ ਨੂੰ ਪੰਜਾਬ ’ਚ ਸਭ ਤੋਂ ਵੱਧ 46.5 ਮਿਲੀਮੀਟਰ ਮੀਂਹ ਆਨੰਦਪੁਰ ਸਾਹਿਬ ’ਚ ਦਰਜ ਕੀਤਾ ਗਿਆ। ਇਸ ਤੋਂ ਬਾਅਦ ਕੇਵੀਕੇ ਪਠਾਨਕੋਟ ’ਚ 18 ਮਿਲੀਮੀਟਰ, ਰੋਪੜ ਕੇਵੀਕੇ ’ਚ 17.5 ਮਿਲੀਮੀਟਰ, ਭਾਖੜਾ ਡੈਮ ’ਚ 14 ਮਿਲੀਮੀਟਰ, ਮੋਹਾਲੀ ’ਚ 9 ਮਿਲੀਮੀਟਰ, ਥੀਨ ਡੈਮ ’ਚ 3 ਮਿਲੀਮੀਟਰ, ਹੁਸ਼ਿਆਰਪੁਰ ’ਚ 2.5 ਮਿਲੀਮੀਟਰ ਤੇ ਗੁਰਦਾਸਪੁਰ ’ਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਸੂਬੇ ’ਚ ਕੁੱਲ ਅੱਠ ਥਾਵਾਂ ’ਤੇ ਬਾਰਿਸ਼ ਦਰਜ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ ਬਣਿਆ ਹੋਇਆ ਹੈ। ਮਾਨਸੂਨ ਟਰਫ਼ ਅੰਮ੍ਰਿਤਸਰ ਤੇ ਪਟਿਆਲਾ ਤੋਂ ਹੋ ਕੇ ਲੰਘ ਰਹੀ ਹੈ, ਜਦਕਿ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਉੱਪਰੀ ਹਵਾ ਦਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। Punjab Weather Update
ਪੰਜਾਬ ’ਚ ਆਊਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ | Punjab Weather Update
- 25 ਅਗਸਤ : ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
- 26 ਅਗਸਤ : ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੋਹਾਲੀ) ਤੇ ਗੁਰਦਾਸਪੁਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਸ ਦਿਨ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
- 27 ਅਗਸਤ : ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ ਹਨ। ਇਸ ਤਰ੍ਹਾਂ ਕੁੱਲ ਛੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।