Droupadi Murmu Chandigarh: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਮੁੱਖ ਮੰਤਰੀ ਨੇ ‘ਐਕਸ’ ‘ਤੇ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ

Satinder Mathur  Picture
Published On

Droupadi Murmu Chandigarh: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਅਤੇ ਦੇਸ਼ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਸਾਰਥਕ ਚਰਚਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ’ਤੇ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ: Harmanpreet Kaur: ਮਹਿਲਾ ਕ੍ਰਿਕੇਟ ਨਾਲ ਜੁੜੀ ਵੱਡੀ ਖਬਰ, ਹਰਮਨਪ੍ਰੀਤ ਕੌਰ ਨੇ ਛੱਡੀ ਸਾਰੇ ਫਾਰਮੈਟਾਂ ਦੀ ਕਪਤਾਨੀ

ਮੁੱਖ ਮੰਤਰੀ ਨੇ ‘ਐਕਸ’ ‘ਤੇ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕਰਦਿਆਂ ਲਿਖਿਆ, ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ... ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ 'ਤੇ 'ਜੀ ਆਇਆਂ ਨੂੰ' ਕਿਹਾ... ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ 'ਤੇ ਪਹੁੰਚੇ ਹਨ...”

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ 6 ਤੋਂ 8 ਅਕਤੂਬਰ ਤੱਕ ਹਿਮਾਚਲ ਪ੍ਰਦੇਸ਼ ਦੇ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਉਹ ਚੰਡੀਗੜ੍ਹ ਪਹੁੰਚੇ ਅਤੇ ਉਥੋਂ ਹਿਮਾਚਲ ਲਈ ਰਵਾਨਾ ਹੋਏ, ਜਿੱਥੇ ਰਾਸ਼ਟਰਪਤੀ ਰਾਜ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।

About The Author

Related Posts