Punjab Weather Update: ਪਹਾੜਾਂ ’ਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ, 22 ਅਕਤੂਬਰ ਤੱਕ ਮੌਸਮ ਰਹੇਗਾ ਖੁਸ਼ਕ

ਸਵੇਰੇ ਤੇ ਸ਼ਾਮ ਨੂੰ ਵਧੇਗੀ ਠੰਢ, ਮੀਂਹ ਦੀ ਕੋਈ ਸੰਭਾਵਨਾ ਨਹੀਂ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ’ਚ ਠੰਢ ਦਾ ਅਸਰ ਵਧਣ ਲੱਗਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 18 ਤੋਂ 22 ਅਕਤੂਬਰ ਤੱਕ ਸੂਬੇ ਤੇ ਚੰਡੀਗੜ੍ਹ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਇਸ ਦੌਰਾਨ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ। ਸਵੇਰੇ ਤੇ ਸ਼ਾਮ ਦੇ ਸਮੇਂ ਠੰਢ ਵਧੇਗੀ, ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ਵਿੱਚ ਹਲਕਾ ਵਾਧਾ ਹੋ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਫਰੀਦਕੋਟ ’ਚ ਸੂਬੇ ਦਾ ਸਭ ਤੋਂ ਵੱਧ 36.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਬਠਿੰਡਾ ’ਚ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3.8 ਡਿਗਰੀ ਘੱਟ ਹੈ। ਵਿਭਾਗ ਮੁਤਾਬਕ ਉੱਤਰ-ਪੱਛਮੀ ਦਿਸ਼ਾ ਤੋਂ ਚੱਲਣ ਵਾਲੀਆਂ ਖੁਸ਼ਕ ਹਵਾਵਾਂ ਕਾਰਨ ਵਾਤਾਵਰਣ ’ਚ ਨਮੀ ਘਟਣ ਦੀ ਸੰਭਾਵਨਾ ਹੈ। Punjab Weather Update

ਇਸ ਨਾਲ ਮੌਸਮ ਖੁਸ਼ਕ ਬਣਿਆ ਰਹੇਗਾ ਤੇ ਆਉਣ ਵਾਲੇ ਦਿਨਾਂ ਵਿੱਚ ਸਵੇਰ ਤੇ ਸ਼ਾਮ ਵੇਲੇ ਠੰਢ ਦਾ ਅਹਿਸਾਸ ਹੋਰ ਵਧ ਸਕਦਾ ਹੈ। ਇਸ ਦੌਰਾਨ ਉੱਤਰੀ ਹਰਿਆਣਾ ਦੇ ਆਸ-ਪਾਸ ਪੱਛਮੀ ਗੜਬੜੀ ਨਾਲ ਜੁੜੀ ਮੌਸਮੀ ਪ੍ਰਣਾਲੀ ਸਰਗਰਮ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਆਸ-ਪਾਸ ਚੱਕਰਵਾਤੀ ਹਵਾਵਾਂ ਦੇ ਖੇਤਰ ਵੀ ਬਣੇ ਹੋਏ ਹਨ। ਹਾਲਾਂਕਿ, ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਬਾਵਜੂਦ ਪੰਜਾਬ ਅਤੇ ਚੰਡੀਗੜ੍ਹ ਲਈ 22 ਅਕਤੂਬਰ ਤੱਕ ਮੌਸਮ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਆਉਣ ਵਾਲੇ ਦਿਨਾਂ ’ਚ ਮੌਸਮ ਖੁਸ਼ਕ ਰਹਿਣ ਤੇ ਸਵੇਰੇ-ਸ਼ਾਮ ਠੰਢ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Strait of Hormuz Attacks: ਹੋਰਮੁਜ਼ ’ਚ ਇੱਕ ਹਫ਼ਤੇ ’ਚ 10 ਜਹਾਜ਼ਾਂ ’ਤੇ ਹਮਲਾ, ਓਮਾਨ ਸਾਗਰ ’ਚ ਤੇਲ ਟੈਂਕਰ ਨੂੰ ਲੱਗੀ ਅੱਗ

About The Author

Related Posts