Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਸਵੇਰੇ-ਸ਼ਾਮ ਵਧੀ ਠੰਢ, 24 ਤੇ 25 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ

ਬਠਿੰਡਾ 33.5 ਡਿਗਰੀ ਤਾਪਮਾਨ ਨਾਲ ਸੂਬੇ ’ਚ ਸਭ ਤੋਂ ਗਰਮ, 27 ਅਕਤੂਬਰ ਨੂੰ ਪਹਾੜੀ ਇਲਾਕਿਆਂ ’ਚ ਪੱਛਮੀ ਗੜਬੜੀ ਪਹੁੰਚਣ ਦੇ ਆਸਾਰ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਤੇ ਚੰਡੀਗੜ੍ਹ ਵਿੱਚ ਸਵੇਰੇ ਤੇ ਸ਼ਾਮ ਦੇ ਸਮੇਂ ਠੰਢ ਮਹਿਸੂਸ ਹੋਣ ਲੱਗੀ ਹੈ, ਜਦਕਿ ਦਿਨ ਵੇਲੇ ਅਜੇ ਵੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 24 ਤੇ 25 ਅਕਤੂਬਰ ਨੂੰ ਸੂਬੇ ਦੇ ਕੁਝ ਇਲਾਕਿਆਂ ’ਚ ਹਲਕਾ ਮੀਂਹ ਪੈ ਸਕਦਾ ਹੈ। ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.2 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ।

ਇਸ ਦੇ ਬਾਵਜੂਦ ਤਾਪਮਾਨ ਆਮ ਪੱਧਰ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ’ਚ ਸਭ ਤੋਂ ਵੱਧ 33.5 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, 27 ਅਕਤੂਬਰ ਨੂੰ ਇੱਕ ਨਵੀਂ ਪੱਛਮੀ ਗੜਬੜੀ ਪਹਾੜੀ ਇਲਾਕਿਆਂ ’ਚ ਪਹੁੰਚ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ’ਚ ਬੱਦਲ ਛਾ ਸਕਦੇ ਹਨ। ਫਿਲਹਾਲ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ। ਦਿਨ ਵੇਲੇ ਤਾਪਮਾਨ ਮੁਕਾਬਲਤਨ ਉੱਚਾ ਰਹਿਣ ਬਾਵਜੂਦ ਰਾਤ ਦੇ ਤਾਪਮਾਨ ’ਚ ਗਿਰਾਵਟ ਕਾਰਨ ਸਵੇਰੇ ਤੇ ਸ਼ਾਮ ਨੂੰ ਠੰਢਕ ਵਧ ਰਹੀ ਹੈ।

ਮੌਸਮ ਵਿਭਾਗ ਵੱਲੋਂ ਦਰਜ ਕੀਤੇ ਗਏ ਘੱਟੋ-ਘੱਟ ਤਾਪਮਾਨ ਅਨੁਸਾਰ, ਚੰਡੀਗੜ੍ਹ ਤੇ ਸ਼ਹੀਦ ਭਗਤ ਸਿੰਘ ਨਗਰ ’ਚ 14.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 16.2 ਡਿਗਰੀ, ਜਲੰਧਰ ’ਚ 16.8 ਡਿਗਰੀ, ਫਰੀਦਕੋਟ ’ਚ 15.9 ਡਿਗਰੀ ਤੇ ਅੰਮ੍ਰਿਤਸਰ ’ਚ 18.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਦੇ ਇਸ ਬਦਲਦੇ ਮਿਜ਼ਾਜ ਕਾਰਨ ਆਉਣ ਵਾਲੇ ਦਿਨਾਂ ’ਚ ਸਵੇਰੇ ਤੇ ਸ਼ਾਮ ਨੂੰ ਠੰਢ ਦਾ ਅਹਿਸਾਸ ਹੋਰ ਵਧ ਸਕਦਾ ਹੈ, ਜਦਕਿ ਦਿਨ ਵੇਲੇ ਗਰਮੀ ਬਣੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Asian Para Games 2026: ਏਸ਼ੀਅਨ ਪੈਰਾ ਖੇਡਾਂ, ਉੱਚੀ ਛਾਲ ’ਚ ਭਾਰਤ ਦੀ ਦੋਹਰੀ ਜਿੱਤ, ਪ੍ਰਵੀਨ ਨੇ ਜਿੱਤਿਆ ਸੋਨ ਤਗਮਾ, ਬੰਟੀ ਨੇ ਚਾਂਦੀ

About The Author

Related Posts