Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Mohali Court Bomb Threat: ਮੋਹਾਲੀ, ਡੇਰਾਬੱਸੀ ਤੇ ਖਰੜ ਦੀਆਂ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਵਿਵਸਥਾ ਸਖ਼ਤ

Satinder Mathur  Picture
Published On

Mohali Court Bomb Threat: (ਐੱਮ ਕੇ ਸ਼ਾਇਨਾ) ਮੋਹਾਲੀ। ਬੁੱਧਵਾਰ ਨੂੰ ਮੋਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਅਦਾਲਤਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਵਾਲੀ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਦਾਲਤੀ ਕੰਪਲੈਕਸਾਂ ਵਿੱਚ 3 ਜੂਨ ਤੋਂ 5 ਜੂਨ ਤੱਕ ਆਮ ਲੋਕਾਂ ਦੀ ਐਂਟਰੀ ਤੇ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਹੁਣ ਅਦਾਲਤਾਂ ਦੇ ਅੰਦਰ ਸਿਰਫ ਮੁਲਜ਼ਮਾਂ, ਲਿਟੀਗੈਂਟਸ ਅਤੇ ਸਰਕਾਰੀ ਸਟਾਫ਼ ਨੂੰ ਹੀ ਜਾਣ ਦੀ ਇਜਾਜ਼ਤ ਹੋਵੇਗੀ।

ਜਾਣਕਾਰੀ ਮੁਤਾਬਕ ਮੋਹਾਲੀ ਅਦਾਲਤ ਵਿੱਚ ਸਵੇਰੇ ਸੁਰੱਖਿਆ ਕਾਰਨਾਂ ਕਰਕੇ ਐਂਟਰੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਅਤੇ ਬੰਬ ਨਿਰੋਧਕ ਦਸਤੇ ਅਤੇ ਐਂਟੀ-ਸਾਬੋਤਾਜ ਟੀਮ ਵੱਲੋਂ ਸਵੇਰ ਤੋਂ ਹੀ ਪੂਰੇ ਕੋਰਟ ਕੰਪਲੈਕਸ ਨੂੰ ਬਾਰੀਕੀ ਨਾਲ ਸਕੈਨ ਅਤੇ ਸੈਨੇਟਾਈਜ਼ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਇਮਾਰਤ ਨੂੰ ਸੁਰੱਖਿਅਤ ਐਲਾਨਣ ਤੋਂ ਬਾਅਦ ਦੁਪਹਿਰ 12 ਵਜੇ ਤੋਂ ਬਾਅਦ ਅਦਾਲਤਾਂ ਦਾ ਸਰਕਾਰੀ ਕੰਮਕਾਜ ਮੁੜ ਸ਼ੁਰੂ ਹੋ ਸਕਿਆ।

ਸੁਰੱਖਿਆ ਦੇ ਮੱਦੇਨਜ਼ਰ ਨਿਆਂਇਕ ਅਧਿਕਾਰੀਆਂ (ਜੱਜਾਂ) ਨੇ ਆਪਣੇ ਪੀ . ਐਸ.ਓ. ਅਤੇ ਨਾਇਬ ਕੋਰਟਾਂ ਨੂੰ ਕਿਸੇ ਵੀ ਸ਼ੱਕੀ ਵਸਤੂ ਜਾਂ ਹਰਕਤ ’ਤੇ ਤਿੱਖੀ ਨਜ਼ਰ ਰੱਖਣ ਅਤੇ ਵਧੇਰੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਨਿਆਂਇਕ ਅਧਿਕਾਰੀਆਂ ਅਤੇ ਸੁਰੱਖਿਆ ਅਮਲੇ ਨੂੰ ਵਧੇਰੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਲਈ ਕਿਹਾ ਗਿਆ ਹੈ। ਧਮਕੀ ਭਰੀ ਈ-ਮੇਲ ਤੋਂ ਬਾਅਦ ਪੂਰੇ ਸੈਸ਼ਨ ਡਵੀਜ਼ਨ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਵੇਂ ਕੋਰਟ ਵਿਚ ਇੱਕ ਮਹੀਨੇ ਦੀਆਂ ਛੁੱਟੀਆਂ ਚੱਲ ਰਹੀਆਂ ਹਨ ਪਰੰਤੂ ਅਪਰਾਧਿਕ ਅਤੇ ਨਵੇਂ ਕੇਸਾਂ ਦੀ ਸੁਣਵਾਈ ਚਲਦੀ ਹੈ। 

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts