Punjab Dense Fog Alert: ਪੰਜਾਬ ਅਤੇ ਚੰਡੀਗੜ੍ਹ ’ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਘੱਟ ਰਹੇਗੀ ਸਵੇਰੇ ਵਿਜ਼ੀਬਿਲਟੀ

ਫਰੀਦਕੋਟ ’ਚ ਸਭ ਤੋਂ ਘੱਟ 7.2 ਡਿਗਰੀ ਤਾਪਮਾਨ ਦਰਜ, ਚੰਡੀਗੜ੍ਹ ’ਚ ਰਾਤ ਦਾ ਤਾਪਮਾਨ 10.4 ਡਿਗਰੀ; ਅਗਲੇ ਦਿਨਾਂ ’ਚ ਵਧੇਗੀ ਠੰਢ

Satinder Mathur  Picture
Published On

ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਅਤੇ ਚੰਡੀਗੜ੍ਹ ’ਚ ਅੱਜ ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ’ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਸਵੇਰ ਦੇ ਸਮੇਂ ਵਿਜ਼ੀਬਿਲਟੀ ਘੱਟ ਰਹਿ ਸਕਦੀ ਹੈ, ਜਿਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਮੌਸਮ ਵਿਭਾਗ ਵੱਲੋਂ 22 ਨਵੰਬਰ ਤੱਕ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Batala Anti Drug Bike Rally: ਬਟਾਲਾ ’ਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਸ਼ਾਲ ਬਾਈਕ ਰੈਲੀ, ਵੱਡੀ ਗਿਣਤੀ ’ਚ ਨੌਜਵਾਨਾਂ ਨੇ ਲਿਆ ਹਿੱਸਾ

ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਘੱਟੋ-ਘੱਟ ਤਾਪਮਾਨ ’ਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ’ਚ ਸਭ ਤੋਂ ਘੱਟ 7.2 ਡਿਗਰੀ ਤਾਪਮਾਨ ਫਰੀਦਕੋਟ ’ਚ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 10.4 ਡਿਗਰੀ ਰਿਹਾ।

ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਚੰਡੀਗੜ੍ਹ ’ਚ ਰਾਤ ਦੇ ਤਾਪਮਾਨ ’ਚ ਹੌਲੀ-ਹੌਲੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਕਾਰਨ ਰਾਤ ਅਤੇ ਸਵੇਰ ਦੇ ਸਮੇਂ ਠੰਢ ਹੋਰ ਵਧੇਗੀ। ਅਗਲੇ ਹਫ਼ਤੇ ਕਿਸੇ ਸਰਗਰਮ ਪੱਛਮੀ ਗੜਬੜੀ ਦੇ ਆਉਣ ਦੀ ਸੰਭਾਵਨਾ ਨਹੀਂ ਹੈ, ਜਿਸ ਕਾਰਨ ਮੌਸਮ ਖੁਸ਼ਕ ਰਹਿਣ ਅਤੇ ਮੀਂਹ ਦੀ ਸੰਭਾਵਨਾ ਘੱਟ ਹੈ। 26 ਨਵੰਬਰ ਤੋਂ 2 ਦਸੰਬਰ ਦੇ ਸਮੇਂ ਦੌਰਾਨ ਵੀ ਚੰਡੀਗੜ੍ਹ ’ਚ ਕਿਸੇ ਸਰਗਰਮ ਪੱਛਮੀ ਗੜਬੜੀ ਦੇ ਆਉਣ ਦਾ ਅਨੁਮਾਨ ਨਹੀਂ ਹੈ।

ਪੰਜਾਬ ’ਚ ਅਗਲੇ 2 ਦਿਨਾਂ ਦੌਰਾਨ ਉੱਤਰੀ ਹਵਾਵਾਂ, ਯਾਨੀ ਪਹਾੜਾਂ ਵੱਲੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ’ਚ ਹੋਰ ਗਿਰਾਵਟ ਆ ਸਕਦੀ ਹੈ। ਸੂਬੇ ’ਚ ਘੱਟੋ-ਘੱਟ ਤਾਪਮਾਨ ਪਹਿਲਾਂ ਹੀ ਇਕਹਿਰੇ ਅੰਕਾਂ ’ਚ ਪਹੁੰਚ ਚੁੱਕਾ ਹੈ। ਹਾਲਾਂਕਿ, 22-23 ਨਵੰਬਰ ਤੋਂ ਪੂਰਬੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ’ਚ ਗਿਰਾਵਟ ਦੀ ਰਫ਼ਤਾਰ ਕੁਝ ਹੌਲੀ ਹੋ ਸਕਦੀ ਹੈ। ਫਿਲਹਾਲ ਪੰਜਾਬ ਅਤੇ ਚੰਡੀਗੜ੍ਹ ’ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ।

Comments

Post Your Comment

About The Author

Related Posts