Punjab Weather Today: ਪੰਜਾਬ ਦੇ 13 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
ਮੋਹਾਲੀ ’ਚ ਸਭ ਤੋਂ ਜ਼ਿਆਦਾ 34.1 ਡਿਗਰੀ ਤਾਪਮਾਨ ਦਰਜ, ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 1.9 ਡਿਗਰੀ ਦੀ ਗਿਰਾਵਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ 13 ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਹਿਮਾਚਲ ਪ੍ਰਦੇਸ਼ ਤੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੋਹਾਲੀ ’ਚ ਸਭ ਤੋਂ ਵੱਧ 34.1 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਪੰਜਾਬ ਵਿੱਚ ਹੁਣ ਮੀਂਹ ਦੀਆਂ ਗਤੀਵਿਧੀਆਂ ਘੱਟ ਹੋ ਰਹੀਆਂ ਹਨ ਤੇ ਮਾਨਸੂਨ ਹੌਲੀ-ਹੌਲੀ ਵਾਪਸੀ ਵੱਲ ਵਧ ਰਿਹਾ ਹੈ। ਅੱਜ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਤੇ ਰੂਪਨਗਰ ਵਿੱਚ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। Punjab Weather Today
ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਧੁਰੀ ਪੰਜਾਬ ਦੇ ਨੇੜੇ ਤੋਂ ਲੰਘ ਰਹੀ ਹੈ। ਇਹ ਰੇਖਾ ਰੋਹਤਕ ਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਤੋਂ ਹੁੰਦੀ ਹੋਈ ਬੰਗਾਲ ਦੀ ਖਾੜੀ ਵੱਲ ਜਾ ਰਹੀ ਹੈ। ਇਸ ਕਾਰਨ ਪੰਜਾਬ ’ਚ ਮੀਂਹ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ। ਹਰਿਆਣਾ ’ਤੇ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਚੱਕਰ ਹੁਣ ਪੱਛਮੀ ਉੱਤਰ ਪ੍ਰਦੇਸ਼ ਵੱਲ ਚੱਲਿਆ ਗਿਆ ਹੈ। ਇਸ ਦਾ ਪ੍ਰਭਾਵ ਪੰਜਾਬ ਤੇ ਆਸ-ਪਾਸ ਦੇ ਇਲਾਕਿਆਂ ਦੇ ਮੌਸਮ ’ਤੇ ਵੀ ਪੈ ਸਕਦਾ ਹੈ। ਮਾਨਸੂਨ ਦੀ ਵਾਪਸੀ ਦੀ ਪ੍ਰਕਿਰਿਆ ਭਲਕੇ ਪੱਛਮੀ ਰਾਜਸਥਾਨ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੌਲੀ-ਹੌਲੀ ਉੱਤਰ-ਪੱਛਮੀ ਭਾਰਤ ਦੇ ਹੋਰ ਹਿੱਸਿਆਂ ’ਚ ਵੀ ਮਾਨਸੂਨ ਦੀ ਵਾਪਸੀ ਦਾ ਪ੍ਰਭਾਵ ਦਿਖਾਈ ਦੇਵੇਗਾ। ਪੰਜਾਬ ’ਚ ਮੀਂਹ ਦੀਆਂ ਗਤੀਵਿਧੀਆਂ ਘਟਣ ਨਾਲ ਮੌਸਮ ਦੇ ਖੁਸ਼ਕ ਹੋਣ ਦੀ ਸੰਭਾਵਨਾ ਵਧੇਗੀ। ਹਾਲਾਂਕਿ, ਮਾਨਸੂਨ ਦੀ ਵਾਪਸੀ ਸ਼ੁਰੂ ਹੋਣ ਤੋਂ ਬਾਅਦ ਵੀ ਸਥਾਨਕ ਮੌਸਮੀ ਪ੍ਰਣਾਲੀਆਂ ਕਾਰਨ ਕੁਝ ਇਲਾਕਿਆਂ ’ਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : Viral Report: ਹੜ੍ਹਾਂ 'ਚ 102 ਬੱਚਿਆਂ ਨੇ ਮਾਪਿਆਂ ਨੂੰ ਗੁਆਇਆ, 17,000 ਬੱਚਿਆਂ ਨੂੰ ਸੁਰੱਖਿਆ ਦੀ ਲੋੜ