Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Indian Navy: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਾਬਕਾ ਵਿਦਿਆਰਥਣ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਵਜੋਂ ਸ਼ਾਮਲ

ਮੰਤਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਦਿੱਤੀ ਵਧਾਈ

Satinder Mathur  Picture
Published On

Indian Navy:

Mai Bhago AFPI Alumna Nisha
Indian Navy: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਾਬਕਾ ਵਿਦਿਆਰਥਣ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਵਜੋਂ ਸ਼ਾਮਲ

ਚੰਡੀਗੜ੍ਹ,(ਹਿੰ.ਸ.)। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ: Malerkotla Election Results: ਮਲੇਰਕੋਟਲਾ ਨਗਰ ਕੌਂਸਲ ਚੋਣ ਨਤੀਜੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ 

ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts