Harpal Singh Cheema: ਖਜ਼ਾਨਾ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਹਰਪਾਲ ਸਿੰਘ ਚੀਮਾ ਨੇ ਹਰੇਕ ਜਥੇਬੰਦੀ ਦੇ ਵਫ਼ਦ ਦੇ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਿਆ।

ਉਨ੍ਹਾਂ ਦੇ ਸਬੰਧਿਤ ਮਾਮਲਿਆਂ ’ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਮੰਤਰੀ ਨੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਲਮਕਦੀਆਂ ਆ ਰਹੀਆਂ ਮੰਗਾਂ ਦੀ ਮੌਜ਼ੂਦਾ ਪ੍ਰਸ਼ਾਸਕੀ ਅਤੇ ਵਿੱਤੀ ਸਥਿਤੀ ਤੋਂ ਜਾਣੂ ਕਰਵਾਇਆ। ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।

ਮੀਟਿੰਗਾਂ ਦੌਰਾਨ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਸਹਾਇਕ ਸੂਬਾ ਕਨਵੀਨਰ ਭੁਪਿੰਦਰ ਸਿੰਘ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੋ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਜੁਆਇੰਟ ਐਕਸ਼ਨ ਕਮੇਟੀ ਐੱਸਸੀ/ਬੀਸੀ (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ ਦੇ ਕੋਆਰਡੀਨੇਟਰ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਤੋਂ ਸ਼ੇਰ ਸਿੰਘ ਨੇ ਆਪੋ-ਆਪਣੀਆਂ ਜਥੇਬੰਦੀਆਂ ਦੇ ਮੁੱਦੇ ਅਤੇ ਮੰਗਾਂ ਰੱਖੀਆਂ।

ਇਹ ਵੀ ਪੜ੍ਹੋ : TRAI Telecom Rules: ਟ੍ਰਾਈ ਨੇ ਟੈਲੀਕਾਮ ਇੰਟਰਕਨੈਕਸ਼ਨ ਨਿਯਮਾਂ ’ਚ ਸੋਧ ਕੀਤੀ, 1 ਜਨਵਰੀ ਤੋਂ ਹੋਣਗੇ ਲਾਗੂ

Comments

Post Your Comment

About The Author

Related Posts