Weather Today Punjab: ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ, ਕਈ ਇਲਾਕਿਆਂ ਲਈ ਰੈੱਡ ਤੇ ਆਰੇਂਜ ਅਲਰਟ ਜਾਰੀ

ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ ਜਲ ਭਰਾਅ ਦੀ ਸੰਭਾਵਨਾ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਨੂੰ ਸਵੇਰੇ ਤੋਂ ਤੇਜ਼ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 28 ਅਤੇ 29 ਜੁਲਾਈ ਲਈ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਸਵੇਰੇ 11:34 ਵਜੇ ਤੱਕ ਰਾਜਪੁਰਾ, ਡੇਰਾਬੱਸੀ, ਮੋਹਾਲੀ, ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਰੂਪਨਗਰ, ਬਲਾਚੌਰ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ ਅਤੇ ਨੰਗਲ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

Read Also : ਸ੍ਰੀਲੰਕਾ ਟੈਸਟ ਸੀਰੀਜ ਲਈ ਟੀਮ ਇੰਡੀਆ ਦਾ ਐਲਾਨ, ਜਡੇਜਾ ਦੀ ਵਾਪਸੀ

ਇਨ੍ਹਾਂ ਖੇਤਰਾਂ ਵਿੱਚ ਤੇਜ਼ ਤੋਂ ਬਹੁਤ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ ਜਲ ਭਰਾਅ ਦੀ ਸੰਭਾਵਨਾ ਜਤਾਈ ਗਈ ਹੈ।ਮੌਸਮ ਵਿਭਾਗ ਅਨੁਸਾਰ ਇਹ ਅਲਰਟ ਅੱਜ ਸਵੇਰੇ 11:35 ਵਜੇ ਤੱਕ ਪ੍ਰਭਾਵੀ ਰਹੇਗਾ। ਵਿਭਾਗ ਨੇ ਲੋਕਾਂ ਨੂੰ ਲੋੜ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ, ਪਾਣੀ ਭਰੀਆਂ ਸੜਕਾਂ ਤੋਂ ਬਚਣ ਅਤੇ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਫ਼ਰੀਦਕੋਟ 42.1 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਹੋਰ ਸ਼ਹਿਰਾਂ ਵਿੱਚ ਬਠਿੰਡਾ ਏਅਰਪੋਰਟ ਦਾ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ, ਅਨੰਦਪੁਰ ਸਾਹਿਬ 39 ਡਿਗਰੀ, ਪਠਾਨਕੋਟ 35.7 ਡਿਗਰੀ, ਲੁਧਿਆਣਾ 35.4 ਡਿਗਰੀ, ਅੰਮ੍ਰਿਤਸਰ 35.3 ਡਿਗਰੀ ਅਤੇ ਪਟਿਆਲਾ 35.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ। ਸਭ ਤੋਂ ਵੱਧ 25.5 ਮਿਲੀਮੀਟਰ ਵਰਖਾ ਪਠਾਨਕੋਟ ਦੇ ਥੀਨ ਡੈਮ ਖੇਤਰ ਵਿੱਚ ਦਰਜ ਕੀਤੀ ਗਈ, ਜਦਕਿ ਅਨੰਦਪੁਰ ਸਾਹਿਬ ਵਿੱਚ 21.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ ਵਿੱਚ 14 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 0.6 ਮਿਲੀਮੀਟਰ ਵਰਖਾ ਹੋਈ।

ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 40.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ, ਜਦਕਿ ਘੱਟੋ-ਘੱਟ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.4 ਡਿਗਰੀ ਘੱਟ ਰਿਹਾ। ਵੱਧ ਤੋਂ ਵੱਧ ਨਮੀ 92 ਫ਼ੀਸਦੀ ਅਤੇ ਘੱਟੋ-ਘੱਟ 64 ਫ਼ੀਸਦੀ ਰਿਕਾਰਡ ਕੀਤੀ ਗਈ।ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

About The Author

Related Posts