Mission Clean Punjab 3.0: ਮਿਸ਼ਨ ਕਲੀਨ ਪੰਜਾਬ 3.0 ਹੋਇਆ ਸ਼ੁਰੂ

ਹਰ ਵਾਰਡ ਦੀਆਂ 8 ਸਮੱਸਿਆਵਾਂ ਦੂਰ ਕਰਨ ਦਾ ਟੀਚਾ, ਅਧਿਕਾਰੀ ਰੋਜ਼ 2 ਘੰਟੇ ਮੈਦਾਨ ’ਚ ਰਹਿਣਗੇ: ਬੈਂਸ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਸਬੰਧੀ ਭਗਵੰਤ ਮਾਨ ਸਰਕਾਰ ਨੇ ‘ਮਿਸ਼ਨ ਕਲੀਨ ਪੰਜਾਬ 3.0’ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਸ ਮੁਹਿੰਮ ਦਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ 166 ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਹਰ ਵਾਰਡ ਦੀਆਂ ਰੋਜ਼ਾਨਾ ਸਮੱਸਿਆਵਾਂ ਦੀ ਪਛਾਣ ਕਰਕੇ ਉਹਨਾਂ ਦਾ ਹੱਲ ਕੀਤਾ ਜਾਵੇਗਾ। ਹਰਜੋਤ ਬੈਂਸ ਨੇ ਦੱਸਿਆ ਕਿ ਇਸ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੇ ਤੀਜ਼ੇ ਪੜਾਅ ਤਹਿਤ ਇਹ ਮੁਹਿੰਮ ਸਿਰਫ਼ ਕੂੜਾ ਚੁੱਕਣ ਤੱਕ ਸੀਮਤ ਨਹੀਂ ਰਹੇਗੀ।

ਸਗੋਂ ਸ਼ਹਿਰਾਂ ਦੀਆਂ ਬੁਨਿਆਦੀ ਕਮੀਆਂ ਦੂਰ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੀਨੀਅਰ ਸਰਕਾਰੀ ਅਧਿਕਾਰੀਆਂ ਨੂੰ ਰੋਜ਼ਾਨਾ ਘੱਟੋ-ਘੱਟ ਦੋ ਘੰਟੇ ਵਾਰਡਾਂ ਵਿੱਚ ਜਾ ਕੇ ਸਮੱਸਿਆਵਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਚੁਣੇ ਹੋਏ ਨੁਮਾਇੰਦੇ ਆਪਣੇ ਹਲਕਿਆਂ ਵਿੱਚ ਮੁਹਿੰਮ ਦੀ ਨਿਗਰਾਨੀ ਕਰਨਗੇ, ਜਦਕਿ ਹਰ ਸ਼ਹਿਰੀ ਸਥਾਨਕ ਸੰਸਥਾ ਦੀ ਕਾਰਗੁਜ਼ਾਰੀ ਦੀ ਸੂਬਾ ਪੱਧਰ ’ਤੇ ਰੋਜ਼ਾਨਾ ਸਮੀਖਿਆ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਕੂੜੇ ਦੇ ਢੇਰ, ਖੁੱਲ੍ਹੇ ਮੇਨਹੋਲ, ਸੜਕਾਂ ਦੇ ਟੋਏ, ਪਾਣੀ ਖੜ੍ਹਨ ਜਾਂ ਹਨੇਰੀਆਂ ਸੜਕਾਂ ਵਰਗੀਆਂ ਸਮੱਸਿਆਵਾਂ ਬਾਰੇ ਐਪ ਜਾਂ ਵੈੱਬ ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਉਣ।

ਪਿਛਲੀ ਮੁਹਿੰਮ ਦੌਰਾਨ 28,686 ਸ਼ਿਕਾਇਤਾਂ ਦਾ ਨਿਪਟਾਰਾ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ 2.0’ 29 ਅਗਸਤ ਤੋਂ 30 ਸਤੰਬਰ ਤੱਕ ਸੂਬੇ ਦੀਆਂ ਸਾਰੀਆਂ 166 ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਚਲਾਇਆ ਗਿਆ ਸੀ। ਇਸ ਦੌਰਾਨ 31,802 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 28,686 ਦਾ ਨਿਪਟਾਰਾ ਕੀਤਾ ਗਿਆ। ਇਸ ਤਰ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਦਰ 90 ਫ਼ੀਸਦੀ ਰਹੀ। ਇਸੇ ਤਰ੍ਹਾਂ ਸਨੌਰ, ਖੰਨਾ, ਸੁਨਾਮ, ਬਨੂੜ ਅਤੇ ਭੁਲੱਥ ਸਮੇਤ ਕਈ ਸ਼ਹਿਰੀ ਸੰਸਥਾਵਾਂ ਨੇ ਪਿਛਲੀ ਮੁਹਿੰਮ ਦੌਰਾਨ ਪੂਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : Body Donation: ਪਿੰਡ ਦਲੀਏਵਾਲੀ ਵਾਸੀ ਸੁਖਮੰਦਰ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

Comments

Post Your Comment

About The Author

Related Posts