Road Accident: ਮੋਹਾਲੀ ਦੇ ਬੜ੍ਹ ਮਾਜਰਾ ’ਚ ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਮਾਸੂਮ ਬੱਚੇ ਦੀ ਮੌਤ
ਮੋਹਾਲੀ ’ਚ ਵਾਪਰਿਆ ਭਿਆਨਕ ਸੜਕ ਹਾਦਸਾ
ਮੋਹਾਲੀ (ਸੱਚ ਕਹੂੰ ਨਿਊਜ਼/ਹਿੰ.ਸ.)। Road Accident: ਮੋਹਾਲੀ ਦੇ ਪਿੰਡ ਬੜ੍ਹ ਮਾਜਰਾ ’ਚ ਸ਼ਨਿੱਚਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ’ਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਟਾਂ ਨਾਲ ਭਰੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ’ਤੇ ਜਾ ਰਹੇ ਇੱਕ ਪਰਿਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਪਰਿਵਾਰ ’ਚ ਸ਼ਾਮਲ ਇੱਕ ਛੋਟਾ ਬੱਚਾ ਟਰੈਕਟਰ ਦੇ ਟਾਇਰ ਹੇਠਾਂ ਆ ਗਿਆ। ਹਾਦਸੇ ’ਚ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੇ ਐਂਬੂਲੈਂਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਾਰਵਾਈ ਕਰਦਿਆਂ ਟਰੈਕਟਰ-ਟਰਾਲੀ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਤੇ ਮਾਮਲੇ ਸਬੰਧੀ ਅਗਲੀ ਕਾਰਵਾਈ ਜਾਰੀ ਹੈ। Road Accident
ਇਹ ਵੀ ਪੜ੍ਹੋ : Ajit Doval Diplomacy: ਡੋਭਾਲ ਦੀ ਕੂਟਨੀਤੀ, ਭਾਰਤ-ਚੀਨ ਸਬੰਧਾਂ ਦੀ ਕੁੜੱਤਣ ਘਟੀ